1 Chronicles 10:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸਾਰੇ ਵੀਰ ਬਹਾਦੁਰ ਯਾਬੋਸ਼-ਗਿਲਆਦ ਵਿੱਚੋਂ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੇ ਮ੍ਰਿਤਕ ਸ਼ਰੀਰ ਲੈਣ ਲਈ ਨਿਕਲੇ ਅਤੇ ਉਹ ਉਨ੍ਹਾਂ ਦੀਆਂ ਲੋਥਾਂ ਯਾਬੋਸ਼-ਗਿਲਆਦ ਵਿੱਚ ਵਾਪਸ ਲਿਆਏ। ਅਤੇ ਉਨ੍ਹਾਂ ਲੋਕਾਂ ਨੇ ਯਾਬੋਸ਼ ਦੇ ਇੱਕ ਵਿਸ਼ਾਲ ਰੁੱਖ ਹੇਠਾਂ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਹੱਡੀਆਂ ਨੂੰ ਦਫ਼ਨਾਅ ਦਿੱਤਾ। ਇਉਂ 7 ਦਿਨ ਤੀਕ ਵਰਤ ਰੱਖ ਕੇ ਉਨ੍ਹਾਂ ਨੇ ਆਪਣਾ ਸੋਗ ਪ੍ਰਗਟਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਸੂਰਮੇ ਉੱਠੇ ਅਤੇ ਸ਼ਾਊਲ ਦੀ ਲੋਥ ਤੇ ਉਹ ਦੇ ਪੁੱਤ੍ਰਾਂ ਦੀਆਂ ਲੋਥਾਂ ਨੂੰ ਲੈ ਜਾਕੇ ਉਨ੍ਹਾਂ ਨੂੰ ਯਾਬੇਸ਼ ਵਿੱਚ ਪਹੁੰਚਇਆ ਅਤੇ ਉਨ੍ਹਾਂ ਦੀਆਂ ਹੱਡੀਆਂ ਨੂੰ ਯਾਬੇਸ ਵਿੱਚ ਉਸ ਬਲੂਤ ਤੇ ਬਿਰਛ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੋੜੀ ਵਰਤ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੇ ਸੂਰਮੇ ਉੱਠੇ ਅਤੇ ਸ਼ਾਊਲ ਦੀ ਲਾਸ਼ ਤੇ ਉਹ ਦੇ ਪੁੱਤਰਾਂ ਦੀ ਲਾਸ਼ਾਂ ਨੂੰ ਲੈ ਜਾ ਕੇ ਉਨ੍ਹਾਂ ਨੂੰ ਯਾਬੇਸ਼ ਵਿੱਚ ਪਹੁੰਚਾਇਆ ਅਤੇ ਉਨ੍ਹਾਂ ਦੀਆਂ ਹੱਡੀਆਂ ਨੂੰ ਯਾਬੇਸ਼ ਵਿੱਚ ਬਲੂਤ ਦੇ ਰੁੱਖ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ