1 Chronicles 11:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਕਿਹਾ, “ਹੇ ਪਰਮੇਸ਼ੁਰ! ਇਹ ਪਾਣੀ ਮੈਂ ਕਿਵੇਂ ਪੀ ਸੱਕਦਾ ਹਾਂ? ਇਹ ਤਾਂ ਉਨ੍ਹਾਂ ਮਨੁੱਖਾਂ ਦਾ ਲਹੂ ਪੀਣ ਬਰਾਬਰ ਹੋਵੇਗਾ ਜਿਹੜੇ ਆਪਣੀ ਜਾਨ ਨੂੰ ਜੋਖਿਮ ਵਿੱਚ ਪਾ ਕੇ ਇਸ ਨੂੰ ਮੇਰੇ ਲਈ ਲੈ ਕੇ ਆਏ ਹਨ।” ਇਸ ਕਾਰਣ ਦਾਊਦ ਨੇ ਇਹ ਪਾਣੀ ਪੀਣ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੀਆਂ ਕਈ ਬਹਾਦੁਰੀਆਂ ਉਨ੍ਹਾਂ ਤਿੰਨਾਂ ਨਾਇੱਕਾਂ ਨੇ ਵਿਖਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਿਆ, ਮੈਨੂੰ ਆਪਣੇ ਪਰਮੇਸ਼ੁਰ ਦੀ ਵੱਲੋਂ ਨਿਖਿੱਧ ਹੋਵੇ, ਜੋ ਮੈਂ ਇਹ ਕੰਮ ਕਰਾਂ, ਭਲਾ, ਮੈਂ ਇਨ੍ਹਾਂ ਲੋਕਾਂ ਦਾ ਲਹੂ ਪੀਵਾਂ ਜਿਨ੍ਹਾਂ ਨੇ ਆਪਣੇ ਪ੍ਰਾਣਾਂ ਨੂੰ ਤਲੀ ਉੱਤੇ ਧਰਿਆ ਹੈ? ਕਿਉਂ ਜੋ ਓਹ ਸਿਰੋਂ ਪਰੇ ਦੀ ਖੇਡ ਨਾਲ ਇਸ ਨੂੰ ਲਿਆਏ, ਇਸ ਲਈ ਉਹ ਨੇ ਉਸ ਨੂੰ ਪੀਣਾ ਨਾ ਚਾਹਿਆ। ਅਜਿਹੇ ਕੰਮ ਇਨ੍ਹਾਂ ਤਿੰਨਾਂ ਸੂਰਮਿਆਂ ਨੇ ਕੀਤੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖਿਆ, ਹੇ ਪਰਮੇਸ਼ੁਰ, ਇਹ ਮੇਰੇ ਤੋਂ ਦੂਰ ਹੋਵੇ, ਜੋ ਮੈਂ ਇਹ ਕੰਮ ਕਰਾਂ, ਕੀ ਮੈਂ ਇਨ੍ਹਾਂ ਲੋਕਾਂ ਦਾ ਲਹੂ ਪੀਵਾਂ, ਜਿਨ੍ਹਾਂ ਨੇ ਆਪਣੀਆਂ ਜਾਨਾਂ ਨੂੰ ਹਥੇਲੀ ਉੱਤੇ ਧਰਿਆ ਹੈ? ਕਿਉਂ ਜੋ ਉਹ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਇਸ ਨੂੰ ਲਿਆਏ, ਇਸ ਲਈ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੇ ਕੰਮ ਇਨ੍ਹਾਂ ਤਿੰਨ ਸੂਰਮਿਆਂ ਨੇ ਕੀਤੇ।