1 Chronicles 11:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਯਾਦਾ ਦਾ ਪੁੱਤਰ ਬਨਾਯਾਹ ਇੱਕ ਕਬਸਿਏਲੀ ਸੂਰਮੇ ਦਾ ਪੁੱਤਰ ਸੀ, ਜਿਸਨੇ ਵੱਡੀ ਸੂਰਮਤਾਈ ਕੀਤੀ ਸੀ। ਬਨਾਯਾਹ ਨੇ ਮੋਆਬ ਦੇ ਦੋ ਸਭ ਤੋਂ ਵੱਧ ਬਹਾਦੁਰਾਂ ਨੂੰ ਮਾਰ ਸੁੱਟਿਆ। ਇੱਕ ਵਾਰੀ ਜਦੋਂ ਬਰਫ਼ ਦੀ ਰੁੱਤ ਸੀ ਤਾਂ ਬਨਾਯਾਹ ਇੱਕ ਸੁਰਂਗ ਜਿਹੀ ਵਿੱਚ ਜਿਹੜੀ ਕਿ ਜ਼ਮੀਨ ਵਿੱਚ ਖੁੱਡ ਵਾਂਗ ਸੀ, ਜਾ ਕੇ ਉੱਥੇ ਇੱਕ ਸ਼ੇਰ ਨੂੰ ਮਾਰ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤ੍ਰ ਸੀ ਜਿਸ ਨੇ ਵੱਡੀ ਸੂਰਮਤਾਈ ਕੀਤੀ ਸੀ ਉਸ ਨੇ ਮੋਆਬ ਦੇ ਦੋ ਸ਼ੀਂਹ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਰ ਉਸ ਨੇ ਬਰਫ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਵੀ ਮਾਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤਰ ਸੀ ਜਿਸ ਨੇ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ, ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ