1 Chronicles 11:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਸ ਨੇ ਇੱਕ ਸਾਢੇ ਸੱਤ ਫੁੱਟ ਲੰਬੇ ਮਿਸਰੀ ਸਿਪਾਹੀ ਨੂੰ ਵੀ ਮਾਰ ਸੁੱਟਿਆ। ਉਸ ਮਿਸਰੀ ਜੁਆਨ ਕੋਲ ਇੱਕ ਭਾਰਾ ਲੰਬਾ ਬਰਛਾ ਸੀ ਜੋ ਕਿ ਜੁਲਾਹੇ ਦੀ ਤੁਰ ਵਰਗਾ ਵੱਡਾ ਸੀ, ਅਤੇ ਬਨਾਯਾਹ ਕੋਲ ਸਿਰਫ਼ ਇੱਕ ਸੋਟਾ ਸੀ। ਬਨਾਯਾਹ ਨੇ ਉਸ ਮਿਸਰੀ ਦੇ ਹੱਥੋਂ ਉਸਦਾ ਬਰਛਾ ਖੋਹਿਆ ਅਤੇ ਉਸ ਮਿਸਰੀ ਸਿਪਾਹੀ ਨੂੰ ਉਸ ਦੇ ਹੀ ਬਰਛੇ ਨਾਲ ਮਾਰ ਮੁਕਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਿੰਦੋਂ ਮੁਕਾਇਆ ਅਰ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੀ ਤੁਰ ਵਰਗਾ ਇੱਕ ਬਰਛਾ ਸੀ ਅਰ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਹ ਇੱਕ ਸੋੱਟਾ ਲੈ ਕੇ ਉਹ ਦੇ ਕੋਲ ਉਤਰਿਆ, ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਾਨ ਤੋਂ ਮਾਰ ਦਿੱਤਾ, ਉਸ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੇ ਸ਼ਤੀਰ ਵਰਗਾ ਇੱਕ ਬਰਛਾ ਸੀ ਪਰ ਉਹ ਇੱਕ ਲਾਠੀ ਲੈ ਕੇ ਉਹ ਦੇ ਕੋਲ ਉਤਰਿਆ ਅਤੇ ਉਹ ਨੇ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।