1 Chronicles 11:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਦਾਊਦ ਪਾਤਸ਼ਾਹ ਕੋਲ ਆਏ। ਦਾਊਦ ਨੇ ਯਹੋਵਾਹ ਦੇ ਸਾਹਮਣੇ ਇਨ੍ਹਾਂ ਆਗੂਆਂ ਨਾਲ ਇੱਕ ਇਕਰਾਰਨਾਮਾ ਬਣਾਇਆ। ਫ਼ੇਰ ਉਨ੍ਹਾਂ ਨੇ ਦਾਊਦ ਨੂੰ ਮਸਹ ਕੀਤਾ ਅਤੇ ਉਸ ਨੂੰ ਇਸਰਾਏਲ ਉੱਤੇ ਪਾਤਸ਼ਾਹ ਥਾਪਿਆ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਸਮੂਏਲ ਰਾਹੀਂ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਪਾਤਸ਼ਾਹ ਕੋਲ ਆ ਪਹੁੰਚੇ ਅਤੇ ਦਾਊਦ ਨੇ ਹਬਰੋਨ ਵਿੱਚ ਯਹੋਵਾਹ ਦੇ ਅੱਗੇ ਉਨ੍ਹਾਂ ਦੇ ਨਾਲ ਨੇਮ ਕੀਤਾ ਤਾਂ ਉਨ੍ਹਾਂ ਨੇ ਦਾਊਦ ਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਜਿਵੇਂ ਯਹੋਵਾਹ ਦਾ ਬਚਨ ਸਮੂਏਲ ਦੇ ਰਾਹੀਂ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਦੇ ਕੋਲ ਆਏ ਅਤੇ ਦਾਊਦ ਨੇ ਹਬਰੋਨ ਵਿੱਚ ਯਹੋਵਾਹ ਦੇ ਅੱਗੇ ਉਨ੍ਹਾਂ ਦੇ ਨਾਲ ਵਾਇਦਾ ਕੀਤਾ ਤਾਂ ਉਨ੍ਹਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ, ਜਿਵੇਂ ਯਹੋਵਾਹ ਦਾ ਬਚਨ ਸਮੂਏਲ ਦੇ ਰਾਹੀਂ ਆਇਆ।