1 Chronicles 12:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਾਦ ਪਰਿਵਾਰ-ਸਮੂਹ ਦੇ ਲੋਕ ਹੀ ਉਹ ਸਿਪਾਹੀ ਸਨ ਜਿਨ੍ਹਾਂ ਨੇ ਵਰ੍ਹੇ ਦੇ ਪਹਿਲੇ ਮਹੀਨੇ ਵਿੱਚ ਯਰਦਨ ਦਰਿਆ ਨੂੰ ਪਾਰ ਕੀਤਾ ਸੀ, ਜਦੋਂ ਇਸ ਵਿੱਚ ਹੜ੍ਹ ਆਇਆ ਹੋਇਆ ਸੀ। ਉਨ੍ਹਾਂ ਨੇ ਵਾਦੀ ਵਿੱਚ ਰਹਿੰਦੇ ਸਭਨਾਂ ਲੋਕਾਂ ਨੂੰ ਵਾਦੀ ਦੇ ਪੂਰਬੀ ਪਾਸੇ ਅਤੇ ਪੱਛਮੀ ਹਿੱਸੇ ਵੱਲ ਭਜਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਹਨ ਜਿਹੜੇ ਪਹਿਲੇ ਮਹੀਨੇ ਵਿੱਚ ਜਦ ਯਰਦਨ ਨਦੀ ਸਾਰੇ ਕੰਢਿਆਂ ਉੱਤੇ ਚੜ੍ਹੀ ਹੋਈ ਸੀ ਪਾਰ ਉਤਰੇ ਅਤੇ ਦੂਣਾਂ ਦੇ ਸਭਨਾਂ ਵਸਨੀਕਾਂ ਚੜ੍ਹਦੀ ਅਰ ਲਹਿੰਦੀ ਵੱਲ ਨਸਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹਨ ਜਿਹੜੇ ਪਹਿਲੇ ਮਹੀਨੇ ਵਿੱਚ ਉਸ ਸਮੇਂ ਪਾਰ ਉਤਰੇ ਜਦੋਂ ਯਰਦਨ ਨਦੀ ਸਾਰੇ ਕੰਢਿਆਂ ਤੱਕ ਚੜ੍ਹੀ ਹੋਈ ਸੀ ਅਤੇ ਘਾਟੀਆਂ ਦੇ ਸਭਨਾਂ ਵਸਨੀਕਾਂ ਨੂੰ ਪੂਰਬ ਵੱਲ ਅਤੇ ਪੱਛਮ ਵੱਲ ਭਜਾ ਦਿੱਤਾ।