1 Chronicles 12:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮਸਈ 30 ਨਾਇੱਕਾਂ ਦਾ ਆਗੂ ਸੀ, ਆਤਮਾ ਅਮਸਈ ਦੇ ਉੱਤੇ ਆਇਆ ਅਤੇ ਆਖਿਆ, “ਹੇ ਦਾਊਦ, ਅਸੀਂ ਤੇਰੇ ਹਾਂ, ਹੇ ਯੱਸੀ ਦੇ ਪੁੱਤਰ, ਅਸੀਂ ਤੇਰੇ ਨਾਲ ਹਾਂ। ਤੇਰੇ ਨਾਲ ਅਤੇ ਤੇਰੀ ਮਦਦ ਕਰਨ ਵਾਲੇ ਲੋਕਾਂ ਨਾਲ ਵੀ ਸ਼ਾਂਤੀ ਹੋਵੇ, ਕਿਉਂ ਕਿ ਤੇਰਾ ਪਰਮੇਸ਼ੁਰ ਤੇਰੀ ਮਦਦ ਕਰਦਾ ਹੈ!” ਇਉਂ ਦਾਊਦ ਨੇ ਉਨ੍ਹਾਂ ਆਦਮੀਆਂ ਨੂੰ ਸਵੀਕਾਰ ਕਰਕੇ ਆਪਣੇ ਫੌਜੀਆਂ ਦਾ ਆਗੂ ਥਾਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਮਾਸਈ ਉੱਤੇ ਜਿਹੜਾ ਸੂਬੇਦਾਰਾਂ ਦਾ ਵੱਡਾ ਸੀ ਆਤਮਾ ਦਾ ਪਰਕਾਸ਼ ਹੋਇਆ ਅਰ ਉਹ ਬੋਲਿਆ, ਹੇ ਦਾਊਦ, ਅਸੀਂ ਤੇਰੇ ਨਾਲ ਹਾਂ, ਅਤੇ ਹੇ ਯੱਸੀ ਦੇ ਪੁੱਤ੍ਰ, ਅਸੀਂ ਤੇਰੀ ਵੱਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਤੇਰੇ ਸਹਾਇਕਾਂ ਨੂੰ ਸਲਾਮਤੀ ਕਿਉਂ ਜੋ ਤੇਰਾ ਪਰਮੇਸ਼ੁਰ ਤੇਰੀ ਸਹਾਇਤਾ ਕਰਦਾ ਹੈ! ਤਾਂ ਦਾਊਦ ਨੇ ਉਨ੍ਹਾਂ ਨੂੰ ਅੰਗੀਕਾਰ ਕਰ ਕੇ ਸੈਨਾ ਦੇ ਸੈਨਾਪਤੀ ਥਾਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਮਾਸਈ ਉੱਤੇ ਜਿਹੜਾ ਸੂਬੇਦਾਰਾਂ ਦਾ ਵੱਡਾ ਸੀ ਆਤਮਾ ਦਾ ਪਰਕਾਸ਼ ਹੋਇਆ ਅਤੇ ਉਹ ਬੋਲਿਆ, ਹੇ ਦਾਊਦ ਅਸੀਂ ਤੇਰੇ ਨਾਲ ਹਾਂ, ਅਤੇ ਹੇ ਯੱਸੀ ਦੇ ਪੁੱਤਰ, ਅਸੀਂ ਤੇਰੀ ਵੱਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਤੇਰੇ ਸਹਾਇਕਾਂ ਨੂੰ ਸਲਾਮਤੀ, ਕਿਉਂ ਜੋ ਤੇਰਾ ਪਰਮੇਸ਼ੁਰ ਤੇਰੀ ਸਹਾਇਤਾ ਕਰਦਾ ਹੈ! ਤਦ ਦਾਊਦ ਨੇ ਉਨ੍ਹਾਂ ਨੂੰ ਰੱਖ ਲਿਆ ਅਤੇ ਸੈਨਾਪਤੀ ਨਿਯੁਕਤ ਕੀਤਾ।