1 Chronicles 13:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇੱਕ ਸਭਾ ’ਚ ਬੁਲਾ ਕੇ ਆਖਿਆ, “ਜੇਕਰ ਤੁਹਾਨੂੰ ਲੱਗੇ ਕਿ ਇਹ ਚੰਗਾ ਵਿੱਚਾਰ ਹੈ, ਅਤੇ ਜੇਕਰ ਅਜਿਹਾ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ ਤਾਂ ਸਾਨੂੰ ਇਸਰਾਏਲ ਵਿੱਚ ਰਹਿੰਦੇ ਸਾਰੇ ਲੋਕਾਂ, ਅਤੇ ਜਾਜਕਾਂ ਅਤੇ ਨਗਰਾਂ ਅਤੇ ਪਿੰਡਾਂ ਵਿੱਚ ਉਨ੍ਹਾਂ ਨਾਲ ਰਹਿੰਦੇ ਲੇਵੀਆਂ ਨੂੰ ਸਾਡੇ ਨਾਲ ਆ ਕੇ ਜੁੜ ਜਾਣ ਦੀ ਬੇਨਤੀ ਕਰਦਿਆਂ ਹੋਇਆਂ ਸੰਦੇਸ਼ ਦੇ ਨਾਲ ਹਲਕਾਰੇ ਭੇਜਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲਗੇ ਅਤੇ ਜੇ ਏਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ ਉਨ੍ਹਾਂ ਦੇ ਸ਼ਹਿਰਾਂ ਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਵਿੱਚ ਹਰ ਥਾਂ ਲੋਕ ਭੇਜ ਕੇ ਉਨ੍ਹਾਂ ਨੂੰ ਸੱਦ ਘੱਲੀਏ ਜੋ ਓਹ ਸਾਡੇ ਕੋਲ ਇਕੱਠੇ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲੱਗੇ ਅਤੇ ਜੇ ਇਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ, ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ, ਉਨ੍ਹਾਂ ਦੇ ਸ਼ਹਿਰਾਂ ਅਤੇ ਉਨ੍ਹਾਂ ਦੀਆਂ ਸ਼ਾਮਲਾਟਾਂ ਵਿੱਚ ਸਾਡੇ ਕੋਲ ਇਕੱਠੇ ਹੋਣ