1 Chronicles 14:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਅਤੇ ਉਸ ਦੇ ਆਦਮੀ ਬਅਲ ਪਰਾਸੀਮ ਤਾਈਂ ਗਏ। ਉੱਥੇ, ਉਸ ਨੇ ਅਤੇ ਉਸ ਦੇ ਆਦਮੀਆਂ ਨੇ ਫ਼ਲਿਸਤੀਆਂ ਨੂੰ ਹਾਰ ਦਿੱਤੀ। ਤਾਂ ਦਾਊਦ ਨੇ ਆਖਿਆ, “ਜਿਵੇਂ ਕਿ ਟੁੱਟੇ ਹੋਏ ਬੰਨ੍ਹ ਵਿੱਚੋਂ ਪਾਣੀ ਫ਼ਟ ਪੈਂਦਾ ਹੈ, ਪਰਮੇਸ਼ੁਰ ਮੇਰੇ ਰਾਹੀਂ ਮੇਰੇ ਦੁਸਮਣਾਂ ਤੇ ਫ਼ਟ ਪਿਆ ਹੈ।” ਇਸੇ ਕਾਰਣ ਉਸ ਥਾਂ ਦਾ ਨਾਂ ਬਅਲ ਪਰਾਸੀਮ ਰੱਖਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਬਅਲ ਪਰਾਸੀਮ ਨੂੰ ਚੜ੍ਹ ਆਏ, ਅਰ ਦਾਊਦ ਨੇ ਉੱਥੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਦਾਊਦ ਨੇ ਆਖਿਆ, ਜੋ ਪਰਮੇਸ਼ੁਰ ਮੇਰੇ ਹੱਥ ਨਾਲ ਮੇਰੇ ਵੈਰੀਆਂ ਉੱਤੇ ਹੜ ਵਾਂਙੁ ਢਹਿ ਪਿਆ, ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਉਂ ਬਅਲ-ਪਰਾਸੀਮ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਬਆਲ-ਪਰਾਸੀਮ ਨੂੰ ਚੜ੍ਹ ਆਏ, ਦਾਊਦ ਨੇ ਉਹਨਾਂ ਨੂੰ ਉੱਥੇ ਮਾਰਿਆ, ਤਾਂ ਦਾਊਦ ਨੇ ਆਖਿਆ, “ਪਰਮੇਸ਼ੁਰ ਮੇਰੇ ਹੱਥ ਨਾਲ ਮੇਰੇ ਵੈਰੀਆਂ ਉੱਤੇ ਹੜ੍ਹ ਵਾਂਗੂੰ ਟੁੱਟ ਪਿਆ, ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।”