1 Chronicles 15:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦਾਊਦ ਨੇ ਕਿਹਾ, “ਸਿਰਫ਼ ਲੇਵੀਆਂ ਨੂੰ ਹੀ ਨੇਮ ਦਾ ਸੰਦੂਕ ਚੁੱਕਣ ਦੀ ਇਜਾਜ਼ਤ ਹੈ। ਯਹੋਵਾਹ ਨੇ ਨੇਮ ਦੇ ਸੰਦੂਕ ਨੂੰ ਚੁੱਕਣ ਅਤੇ ਹਮੇਸ਼ਾ ਲਈ ਉਸਦੀ ਸੇਵਾ ਕਰਨ ਲਈ ਲੇਵੀਆਂ ਨੂੰ ਚੁਣਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਦਾਊਦ ਨੇ ਆਖਿਆ, ਲੇਵੀਆਂ ਦੇ ਬਾਝੋਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਅੰਗੀਕਾਰ ਕੀਤਾ ਹੈ ਕਿ ਓਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਅਰ ਸਦਾ ਤੋੜੀ ਉਸ ਦੇ ਅੱਗੇ ਸੇਵਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਦਾਊਦ ਨੇ ਆਖਿਆ, “ਲੇਵੀਆਂ ਤੋਂ ਬਿਨ੍ਹਾਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ, ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਸਦਾ ਤੱਕ ਉਸ ਦੇ ਅੱਗੇ ਸੇਵਾ ਕਰਨ ਲਈ ਚੁਣਿਆ ਹੈ।”