1 Chronicles 15:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਸਾਰੇ ਇਸਰਾਏਲੀ ਮਿਲ ਕੇ ਨੇਮ ਦੇ ਸੰਦੂਕ ਨੂੰ ਲੈ ਕੇ ਆਏ। ਉਨ੍ਹਾਂ ਨੇ ਜਸ਼ਨ ਮਨਾਇਆ ਅਤੇ ਸਾਜ ਵਜਾਏ। ਉਨ੍ਹਾਂ ਨੇ ਰੌਲਾ ਪਾਇਆ ਅਤੇ ਭੇਡੂ ਦੇ ਸਿੰਗ, ਤੁਰ੍ਹੀਆਂ ਵਜਾਈਆਂ ਅਤੇ ਮਜੀਰੇ, ਸਿਤਾਰਾਂ ਅਤੇ ਸਾਰੰਗੀਆਂ ਵਰਗੇ ਸਾਜ ਵਜਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਾਰੇ ਇਸਰਾਏਲ ਪੁਕਾਰਦਿਆਂ ਅਰ ਤੁਰ੍ਹੀਆਂ ਅਰ ਨਰਸਿੰਗੇ ਫੂਕਦੇ ਫੂਕਦੇ ਅਰ ਮਜੀਰਿਆਂ ਅਰ ਸਿਤਾਰਾਂ ਅਰ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਵਜਾਉਂਦਿਆਂ ਹੋਇਆਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਇਸਰਾਏਲ ਨੇ ਜੈਕਾਰਾ ਬੁਲਾਉਂਦੇ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ-ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ।