1 Chronicles 17:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਦਾਊਦ ਆਪਣੇ ਘਰ ਨੂੰ ਪਰਤਿਆ ਤਾਂ ਉਸ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ! ਮੈਂ ਤਾਂ ਦਿਆਰ ਦੀ ਲੱਕੜ ਦੇ ਬਣੇ ਹੋਏ ਘਰ ਵਿੱਚ ਰਹਿੰਦਾ ਹਾਂ, ਪਰ ਨੇਮ ਦਾ ਸੰਦੂਕ ਕੇਵਲ ਤੰਬੂ ਹੇਠ ਪਿਆ ਹੈ। ਇਸ ਲਈ ਮੈਂ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਜਿਹਾ ਹੋਇਆ ਕਿ ਜਦ ਦਾਊਦ ਆਪਣੇ ਮਹਿਲ ਵਿੱਚ ਟਿੱਕਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਤੇ ਬਣਾਏ ਹੋਏ ਮਹਿਲ ਦੇ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਪੜਦਿਆਂ ਦੇ ਹੇਠ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”