1 Chronicles 18:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਤੋਊ ਨੇ ਆਪਣੇ ਪੁੱਤਰ, ਹਦੋਰਾਮ ਨੂੰ ਦਾਊਦ ਨੂੰ ਉਸਦੀ ਜਿੱਤ ਲਈ ਵੱਧਾਈਆਂ ਦੇਣ ਲਈ ਅਤੇ ਉਸਤੋਂ ਸ਼ਾਂਤੀ ਦੀ ਮੰਗ ਕਰਨ ਲਈ ਭੇਜਿਆ। ਇਹ ਉਸ ਨੇ ਇਸ ਲਈ ਕੀਤਾ ਕਿਉਂਕਿ ਦਾਊਦ ਨੇ ਹਦਰਅਜ਼ਰ ਦੇ ਖਿਲਾਫ਼ ਲੜਕੇ ਉਸ ਨੂੰ ਹਰਾਇਆ ਸੀ। ਹਦਰਅਜ਼ਰ ਤੋਊ ਨਾਲ ਇੱਕ ਵਾਰੀ ਪਹਿਲਾਂ ਲੜਾਈ ਕਰ ਚੁੱਕਾ ਸੀ। ਹਦੋਰਾਮ ਨੇ ਦਾਊਦ ਨੂੰ ਹਰ ਤਰ੍ਹਾਂ ਦੇ ਸੋਨੇ, ਚਾਂਦੀ ਅਤੇ ਕਾਂਸੀ ਦੀਆਂ ਵਸਤਾਂ ਭੇਟ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਪਣੇ ਪੁੱਤ੍ਰ ਹਦੋਰਾਮ ਨੂੰ ਦਾਊਦ ਪਾਤਸ਼ਾਹ ਕੋਲ ਘੱਲਿਆ, ਜੋ ਉਸ ਦੀ ਸੁਖ ਸਾਂਦ ਦੀ ਖਬਰ ਲਿਆਵੇ ਅਤੇ ਉਸ ਨੂੰ ਵਧਾਈ ਦੇਵੇ, ਇਸ ਲਈ ਜੋ ਉਸ ਨੇ ਹਦਰਅਜ਼ਰ ਨਾਲ ਜੁੱਧ ਕਰਕੇ ਜਿੱਤ ਪਾਈ, ਕਿਉਂ ਜੋ ਹਦਰਅਜ਼ਰ ਤੋਊ ਨਾਲ ਸਦਾ ਲੜਦਾ ਰਹਿੰਦਾ ਸੀ, ਅਤੇ ਸੋਨੇ, ਚਾਂਦੀ ਅਰ ਪਿੱਤਲ ਦੇ ਭਾਂਡੇ ਵੀ ਭਾਂਤ ਭਾਂਤ ਦੇ ਨਾਲ ਘੱਲੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਆਪਣੇ ਪੁੱਤਰ ਹਦੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ, ਤਾਂ ਕਿ ਉਸ ਦੀ ਸੁੱਖ-ਸਾਂਦ ਦੀ ਖ਼ਬਰ ਲਿਆਵੇ ਅਤੇ ਉਸ ਨੂੰ ਵਧਾਈ ਦੇਵੇ, ਇਸ ਲਈ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਜਿੱਤ ਪਾਈ, ਕਿਉਂ ਜੋ ਹਦਰਅਜ਼ਰ ਤੋਊ ਨਾਲ ਸਦਾ ਲੜਦਾ ਰਹਿੰਦਾ ਸੀ, ਅਤੇ ਉਸ ਨੇ ਸੋਨੇ, ਚਾਂਦੀ, ਅਤੇ ਪਿੱਤਲ ਦੇ ਭਾਂਡੇ ਵੀ ਨਾਲ ਭੇਜੇ।