1 Chronicles 18:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਾਤਸ਼ਾਹ ਨੇ ਉਨ੍ਹਾਂ ਸਾਰੀਆਂ ਵਸਤਾਂ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਨੂੰ ਭੇਟ ਕੀਤੀਆਂ। ਦਾਊਦ ਨੇ ਉਨ੍ਹਾਂ ਸੋਨੇ-ਚਾਂਦੀ ਦੀਆਂ ਵੀ ਸਾਰੀਆਂ ਵਸਤਾਂ ਨੂੰ ਜੋ ਉਹ ਸਾਰੀਆਂ ਕੌਮਾਂ ਭਾਵ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਿਆਏ ਸਨ, ਸਭ ਯਹੋਵਾਹ ਦੇ ਅਰਪਣ ਕਰ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ, ਅਰ ਸੋਨੇ ਸਣੇ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫਲਿਸਤੀਆਂ, ਅਰ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅਰਪਣ ਕਰ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ ਅਤੇ ਸੋਨੇ ਦੇ ਨਾਲ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅੱਗੇ ਅਰਪਣ ਕਰ ਦਿੱਤੇ