1 Chronicles 19:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਰਾਮੀ ਆਗੂਆਂ ਨੂੰ ਪਤਾ ਲੱਗਾ ਕਿ ਇਸਰਾਏਲੀਆਂ ਨੇ ਉਨ੍ਹਾਂ ਨੂੰ ਹਰਾ ਦਿੱਤਾ, ਉਨ੍ਹਾਂ ਨੇ ਫ਼ਰਾਤ ਨਦੀ ਦੇ ਪੂਰਬੀ ਹਿੱਸੇ ਵਿੱਚ ਰਹਿੰਦੇ ਅਰਾਮੀ ਲੋਕਾਂ ਕੋਲ, ਉਨ੍ਹਾਂ ਦੀ ਮਦਦ ਲੈਣ ਲਈ ਹਲਕਾਰੇ ਘੱਲੇ। ਹਦਰਅਜ਼ਰ ਦੀ ਫੌਜ ਦਾ ਆਗੂ ਸੋਫਕ, ਬਾਕੀ ਅਰਾਮੀ ਫ਼ੌਜ ਦਾ ਵੀ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਰਾਮੀਆਂ ਨੇ ਡਿੱਠਾ ਜੋ ਅਸਾਂ ਇਸਰਾਏਲੀਆਂ ਤੋਂ ਭਾਂਜ ਖਾਧੀ ਤਾਂ ਓਹ ਹਲਕਾਰਿਆਂ ਨੂੰ ਘੱਲ ਕੇ ਉਨ੍ਹਾਂ ਦਰਿਆ ਦੇ ਪਾਰ ਵਾਲਿਆਂ ਅਰਾਮੀਆਂ ਨੂੰ ਸੱਦ ਲਿਆਏ ਅਰ ਹਦਰਅਜ਼ਰ ਦਾ ਸੈਨਾ ਪਤੀ ਸ਼ੋਫਕ ਉਨ੍ਹਾਂ ਦਾ ਸਿਰਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਰਾਮੀਆਂ ਨੇ ਵੇਖਿਆ ਕਿ ਅਸੀਂ ਇਸਰਾਏਲੀਆਂ ਦੇ ਅੱਗੇ ਹਾਰ ਗਏ ਹਾਂ, ਤਾਂ ਉਹ ਦੂਤਾਂ ਨੂੰ ਭੇਜ ਕੇ ਉਨ੍ਹਾਂ ਦਰਿਆ ਦੇ ਪਾਰ ਵਾਲਿਆਂ ਅਰਾਮੀਆਂ ਨੂੰ ਸੱਦ ਲਿਆਏ, ਅਤੇ ਹਦਦਅਜ਼ਰ ਦਾ ਸੈਨਾਪਤੀ ਸ਼ੋਫਕ ਉਨ੍ਹਾਂ ਦਾ ਸੈਨਾਪਤੀ ਸੀ