1 Chronicles 19:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੂੰ ਜਦੋਂ ਪਤਾ ਲੱਗਿਆ ਕਿ ਅਰਾਮ ਦੇ ਲੋਕ ਲੜਾਈ ਲਈ ਇਕੱਠੇ ਹੋ ਰਹੇ ਹਨ ਤਾਂ ਉਸ ਨੇ ਵੀ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕੀਤਾ। ਦਾਊਦ ਨੇ ਆਪਣੀ ਸਾਰੀ ਫ਼ੌਜ ਦੀ ਅਗਵਾਈ ਕਰਕੇ ਯਰਦਨ ਦਰਿਆ ਨੂੰ ਪਾਰ ਕੀਤਾ ਅਤੇ ਅਰਾਮੀ ਫ਼ੌਜ ਦੇ ਆਹਮਣੋ-ਸਾਹਮਣੇ ਆ ਗਿਆ। ਦਾਊਦ ਨੇ ਆਪਣੀ ਸੈਨਾ ਨੂੰ ਤਿਆਰ ਕਰਕੇ ਅਰਾਮੀਆਂ ਉੱਪਰ ਹਮਲਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਖਬਰ ਦਾਊਦ ਨੂੰ ਅੱਪੜੀ ਅਰ ਉਸ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਰ ਯਰਦਨ ਨਦੀ ਦੇ ਪਾਰ ਲੰਘ ਕੇ ਉਨ੍ਹਾਂ ਉੱਤੇ ਚੜ੍ਹ ਆਇਆ ਅਰ ਉਨ੍ਹਾਂ ਦੇ ਸਾਹਮਣੇ ਲੜਾਈ ਦਾ ਪਿੜ ਬੱਧਾ, ਸੋ ਜਾਂ ਦਾਊਦ ਨੇ ਅਰਾਮੀਆਂ ਦੇ ਸਨਮੁਖ ਲੜਾਈ ਦਾ ਪਿੜ ਬੱਧਾ ਤਾਂ ਓਹ ਉਸ ਨਾਲ ਜੁੱਧ ਨੂੰ ਜੁੱਟ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਖ਼ਬਰ ਦਾਊਦ ਤੱਕ ਪਹੁੰਚੀ ਅਤੇ ਉਸ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨ ਨਦੀ ਦੇ ਪਾਰ ਲੰਘ ਕੇ ਉਨ੍ਹਾਂ ਉੱਤੇ ਚੜਾਈ ਕੀਤੀ ਅਤੇ ਉਨ੍ਹਾਂ ਦੇ ਸਾਹਮਣੇ ਲੜਾਈ ਦਾ ਪਿੜ ਬੰਨਿਆ। ਜਦੋਂ ਦਾਊਦ ਨੇ ਅਰਾਮੀਆਂ ਦੇ ਸਨਮੁਖ ਲੜਾਈ ਦਾ ਪਿੜ ਬੰਨਿਆ, ਤਾਂ ਉਹ ਉਸ ਨਾਲ ਯੁੱਧ ਨੂੰ ਜੁੱਟ ਪਏ