1 Chronicles 19:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਰਾਮੀ ਇਸਰਾਏਲੀਆਂ ਅੱਗੋਂ ਭੱਜ ਗਏ। ਦਾਊਦ ਅਤੇ ਉਸਦੀ ਸੈਨਾ ਨੇ 7,000 ਅਰਾਮੀ ਸਾਰਥੀਆਂ ਅਤੇ 40,000 ਅਰਾਮੀ ਸਿਪਾਹੀਆਂ ਨੂੰ ਮਾਰ ਮੁਕਾਇਆ। ਦਾਊਦ ਅਤੇ ਉਸਦੀ ਫ਼ੌਜ ਨੇ ਅਰਾਮੀ ਸੈਨਾ ਦੇ ਸੈਨਾਪਤੀ ਸ਼ੋਫ਼ਕ ਨੂੰ ਵੀ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਰਾਮੀ ਇਸਰਾਏਲ ਦੇ ਅੱਗੋਂ ਭੱਜੇ ਅਰ ਦਾਊਦ ਨੇ ਅਰਾਮੀਆਂ ਦੇ ਸੱਤ ਹਜ਼ਾਰ ਰਥਾਂ ਦੇ ਅਸਵਾਰਾਂ ਨੂੰ ਅਰ ਚਾਲੀ ਹਜ਼ਾਰ ਸਿਪਾਹੀਆਂ ਨੂੰ ਜਿੰਦੋਂ ਮਾਰ ਸੁੱਟਿਆ ਅਰ ਸੈਨਾ ਦੇ ਸਿਰਕਰਦੇ ਸ਼ੋਫਕ ਨੂੰ ਵੀ ਮਾਰ ਮੁਕਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਹਜ਼ਾਰ ਰੱਥਾਂ ਦੇ ਸਵਾਰਾਂ ਨੂੰ ਅਤੇ ਚਾਲ੍ਹੀ ਹਜ਼ਾਰ ਸਿਪਾਹੀਆਂ ਨੂੰ ਜਾਨੋਂ ਮਾਰ ਸੁੱਟਿਆ, ਸੈਨਾਂ ਦੇ ਸੈਨਾਪਤੀ ਸ਼ੋਫਕ ਨੂੰ ਵੀ ਜਾਨੋਂ ਮਾਰ ਮੁਕਾਇਆ