1 Chronicles 19:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਆਖਿਆ, “ਨਾਹਾਸ਼ ਮੇਰੇ ਤੇ ਦਿਆਲੂ ਸੀ, ਇਸ ਲਈ ਮੈਂ ਵੀ ਉਸ ਦੇ ਪੁੱਤਰ, ਹਾਨੂਨ ਤੇ ਦਿਆਲੂ ਹੋਵਾਂਗਾ।” ਇਸ ਲਈ ਦਾਊਦ ਨੇ ਹਾਨੂਨ ਕੋਲ ਉਸ ਦੇ ਪਿਤਾ ਦੀ ਮੌਤ ਦਾ ਸੋਗ ਪ੍ਰਗਟ ਕਰਨ ਲਈ ਆਪਣੇ ਹਲਕਾਰੇ ਭੇਜੇ ਅਤੇ ਉਸ ਦੇ ਹਲਕਾਰੇ ਅੰਮੋਨ ਦੇਸ਼ ਵਿੱਚ ਹਾਨੂਨ ਨੂੰ ਅਫ਼ਸੋਸ ਪ੍ਰਗਟ ਕਰਨ ਲਈ ਉਸ ਕੋਲ ਪਹੁੰਚੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਆਖਿਆ, ਮੈਂ ਨਾਹਾਸ ਦੇ ਪੁੱਤ੍ਰ ਹਾਨੂਨ ਨਾਲ ਦਯਾ ਦਾ ਅੰਗ ਕਰਾਂਗਾ ਕਿਉਂ ਜੋ ਉਹ ਦੇ ਪਿਉ ਨੇ ਮੇਰੇ ਨਾਲ ਅੰਗ ਕੀਤਾ ਸੀ, ਸੋ ਦਾਊਦ ਨੇ ਹਲਕਾਰਿਆਂ ਨੂੰ ਘੱਲ ਦਿੱਤਾ ਜੋ ਉਸ ਦੇ ਪਿਤਾ ਦਾ ਅਫ਼ਸੋਸ ਕਰਨ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ ਵਿੱਚ ਹਾਨੂਨ ਕੋਲ ਆਣ ਪਹੁੰਚੇ ਕਿ ਉਸ ਨੂੰ ਧੀਰਜ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਨਾਲ ਦਯਾ ਦਾ ਵਿਹਾਰ ਕਰਾਂਗਾ ਕਿਉਂ ਜੋ ਉਹ ਦੇ ਪਿਤਾ ਨੇ ਮੇਰੇ ਨਾਲ ਉਸੇ ਤਰ੍ਹਾਂ ਕੀਤਾ ਸੀ, ਸੋ ਦਾਊਦ ਨੇ ਦੂਤਾਂ ਨੂੰ ਭੇਜ ਦਿੱਤਾ ਜੋ ਉਸ ਦੇ ਪਿਤਾ ਦਾ ਅਫ਼ਸੋਸ ਕਰਨ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਹਾਨੂਨ ਕੋਲ ਆ ਪਹੁੰਚੇ ਕਿ ਉਸ ਨੂੰ ਤਸੱਲੀ ਦੇਣ