1 Chronicles 19:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅੰਮੋਨੀ ਆਗੂਆਂ ਨੇ ਹਾਨੂਨ ਨੂੰ ਕਿਹਾ, “ਕੀ ਤੂੰ ਉਸ ਤੇ ਵਿਸ਼ਵਾਸ ਕਰਦਾ ਹੈਂ? ਤੂੰ ਕੀ ਸੋਚਦਾ ਹੈਂ ਕਿ ਦਾਊਦ ਨੇ ਇਨ੍ਹਾਂ ਆਦਮੀਆਂ ਨੂੰ ਤੇਰੇ ਪਿਤਾ ਦੀ ਮੌਤ ਤੇ ਅਫਸੋਸ ਕਰਨ ਲਈ ਜਾਂ ਤੇਰੇ ਮੁਰਦਾ ਪਿਤਾ ਦਾ ਆਦਰ ਕਰਨ ਲਈ ਭੇਜਿਆ ਹੈ? ਨਹੀਂ ਪਰ ਉਸ ਨੇ ਇਨ੍ਹਾਂ ਲੋਕਾਂ ਨੂੰ ਤੈਨੂੰ ਤਬਾਹ ਕਰਨ ਦੇ ਮਕਸਦ ਨਾਲ, ਤੇਰੀ ਧਰਤੀ ਦੀ ਜਸੂਸੀ ਕਰਨ ਲਈ ਭੇਜਿਆ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅੰਮੋਨੀਆਂ ਦੇ ਸਰਦਾਰਾਂ ਨੇ ਹਾਨੂਨ ਨੂੰ ਆਖਿਆ, ਕਿਉਂ ਮਾਹਰਾਜ, ਤੁਹਾਡਾ ਇਹ ਧਿਆਨ ਹੈ ਕਿ ਦਾਊਦ ਨੇ ਤੁਹਾਡੇ ਪਿਤਾ ਦੀ ਵਡਿਆਈ ਦੇ ਕਾਰਨ ਤੁਹਾਡੇ ਕੋਲ ਪਰਚਾਉਣੀ ਦੇ ਲਈ ਲੋਕ ਘੱਲੇ ਸਨ? ਭਲਾ, ਉਹ ਦੇ ਸੇਵਕ ਤੁਹਾਡੇ ਕੋਲ ਇਸ ਲਈ ਨਹੀਂ ਆਏ ਕਿ ਮਿਲ ਕਰਨ ਅਰ ਨਾਸ ਕਰਨ ਅਰ ਦੇਸ ਦਾ ਭੇਤ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅੰਮੋਨੀਆਂ ਦੇ ਪ੍ਰਧਾਨਾਂ ਨੇ ਹਾਨੂਨ ਨੂੰ ਆਖਿਆ, “ਮਹਾਰਾਜ ਤੁਹਾਨੂੰ ਇਸ ਤਰ੍ਹਾਂ ਕਿਉਂ ਲੱਗਦਾ ਹੈ ਕਿ ਦਾਊਦ ਨੇ ਤੁਹਾਡੇ ਪਿਤਾ ਦਾ ਅਫ਼ਸੋਸ ਕਰਨ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਕੀ ਉਹ ਦੇ ਸੇਵਕ ਤੁਹਾਡੇ ਕੋਲ ਇਸ ਲਈ ਨਹੀਂ ਆਏ ਕਿ ਖੋਜ ਕਰਨ, ਨਾਸ ਕਰਨ ਅਤੇ ਦੇਸ ਦਾ ਭੇਤ ਲੈਣ?”