1 Chronicles 19:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੇ ਆਦਮੀਆਂ ਨੇ ਘਰ ਪਹੁੰਚਣ ’ਚ ਬੜੀ ਸ਼ਰਮ ਮਹਿਸੂਸ ਕੀਤੀ। ਕੁਝ ਲੋਕਾਂ ਨੇ ਦਾਊਦ ਕੋਲ ਜਾ ਕੇ ਉਨ੍ਹਾਂ ਦੀ ਇਹ ਸਾਰੀ ਵਾਰਦਾਤ ਉਸ ਨੂੰ ਸੁਣਾਈ। ਤਾਂ ਦਾਊਦ ਪਾਤਸ਼ਾਹ ਨੇ ਆਪਣੇ ਆਦਮੀਆਂ ਨੂੰ ਇਹ ਸੁਨੇਹਾ ਭੇਜਿਆ, “ਜਦ ਤੀਕ ਤੁਹਾਡੀ ਦਾੜੀ ਮੁੜ ਵੱਧ ਨਾ ਜਾਵੇ, ਉਨੀ ਦੇਰ ਤੁਸੀਂ ਯਰੀਹੋ ਸ਼ਹਿਰ ਵਿੱਚ ਟਿਕੇ ਰਹੋ। ਤੇ ਜਦੋਂ ਦਾੜੀ ਵੱਧ ਜਾਵੇ ਤੁਸੀਂ ਆਪਣੇ ਘਰੀਂ ਮੁੜ ਆਉਣਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਈਆਂ ਨੇ ਜਾ ਕੇ ਦਾਊਦ ਨੂੰ ਇਨ੍ਹਾਂ ਪੁਰਸ਼ਾਂ ਦਾ ਸਾਰਾ ਸਮਾਚਾਰ ਆਣ ਸੁਣਾਇਆ, ਅਤੇ ਉਸ ਨੇ ਉਨ੍ਹਾਂ ਦੇ ਅੱਗੋਂ ਲੈਣ ਲਈ ਲੋਕਾਂ ਨੂੰ ਘੱਲਿਆ, ਕਿਉਂ ਜੋ ਉਹ ਲੋਕ ਵੱਡੇ ਸ਼ਰਮਿੰਦੇ ਕੀਤੇ ਗਏ ਸਨ ਅਰ ਪਾਤਸ਼ਾਹ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਜਦ ਤੋੜੀ ਤੁਹਾਡੀਆਂ ਦਾੜ੍ਹੀਆਂ ਨਾ ਵਧਣ, ਤਦ ਤੋੜੀ ਯਰੀਹੋ ਵਿੱਚ ਟਿੱਕੋ, ਫੇਰ ਆ ਜਾਣਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕਈਆਂ ਨੇ ਜਾ ਕੇ ਦਾਊਦ ਨੂੰ ਇਨ੍ਹਾਂ ਪੁਰਸ਼ਾਂ ਦਾ ਸਾਰਾ ਹਾਲ ਸੁਣਾਇਆ ਅਤੇ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕਾਂ ਨੂੰ ਭੇਜਿਆ, ਕਿਉਂ ਜੋ ਉਹ ਲੋਕ ਵੱਡੇ ਸ਼ਰਮਿੰਦੇ ਕੀਤੇ ਗਏ ਸਨ ਅਤੇ ਰਾਜਾ ਨੇ ਉਨ੍ਹਾਂ ਨੂੰ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਤਦ ਤੱਕ ਯਰੀਹੋ ਸ਼ਹਿਰ ਵਿੱਚ ਰਹੋ।