1 Chronicles 19:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਮੋਨੀਆਂ ਨੇ ਵੇਖਿਆ ਕਿ ਉਨ੍ਹਾਂ ਨੇ ਦਾਊਦ ਦੀ ਨਜ਼ਰ ਵਿੱਚ ਆਪਣੇ-ਆਪ ਨੂੰ ਦੁਸ਼ਮਣ ਬਣਾ ਲਿਆ ਸੀ ਤੇ ਉਸ ਦੀ ਨਫ਼ਰਤ ਦੇ ਪਾਤਰ ਬਣ ਗਏ ਸਨ। ਤਾਂ ਹਾਨੂਨ ਅਤੇ ਅੰਮੋਨੀਆਂ ਨੇ 34,000 ਕਿਲੋ ਚਾਂਦੀ ਮਸੋਪੋਤਾਮੀਆਂ ਤੋਂ ਰਥਾਂ ਅਤੇ ਅਸਵਾਰਾਂ ਨੂੰ ਲਿਆਉਣ ਲਈ ਦਿੱਤੀ। ਉਹ ਆਰਾਮ ਵਿੱਚੋਂ ਮਾਕਾਹ ਅਤੇ ਸ਼ੋਬਾਹ ਦੇ ਨਗਰਾਂ ਤੋਂ ਵੀ ਰਥਾਂ ਅਤੇ ਅਸਵਾਰਾਂ ਨੂੰ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅੰਮੋਨੀਆਂ ਨੇ ਇਹ ਡਿੱਠਾ ਜੋ ਅਸੀਂ ਦਾਊਦ ਦੇ ਵੇਖਣ ਵਿੱਚ ਘਿਨਾਉਣੇ ਹੋਏ ਹਾਂ, ਤਾਂ ਹਾਨੂਨ, ਅਤੇ ਅੰਮੋਨੀਆਂ ਨੇ ਇੱਕ ਹਜ਼ਾਰ ਕੰਤਾਰ ਚਾਂਦੀ ਘੱਲੀ ਕਿ ਮਸੋਪੋਤਾਮੀਆ ਅਤੇ ਅਰਾਮਮਾਕਾਹ ਅਰ ਸੋਬਾਹ ਤੋਂ ਰਥਾਂ ਅਤੇ ਅਸਵਾਰਾਂ ਨੂੰ ਭਾੜੇ ਲੈ ਆਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅੰਮੋਨੀਆਂ ਨੇ ਇਹ ਵੇਖਿਆ ਕਿ ਅਸੀਂ ਦਾਊਦ ਦੀ ਨਿਗਾਹ ਵਿੱਚ ਬੁਰੇ ਠਹਿਰੇ ਹਾਂ, ਤਾਂ ਹਾਨੂਨ ਅਤੇ ਅੰਮੋਨੀਆਂ ਨੇ ਇੱਕ ਹਜ਼ਾਰ ਤੋੜੇ ਚਾਂਦੀ ਭੇਜੀ ਕਿ ਮਸੋਪੋਤਾਮੀਆ, ਨਹਰੈਮ, ਮਅਕਾਹ ਅਤੇ ਸੋਬਾਹ ਤੋਂ ਰੱਥਾਂ ਅਤੇ ਸਵਾਰਾਂ ਨੂੰ ਕਿਰਾਏ ਤੇ ਲੈ ਆਉਣ।