1 Chronicles 20:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਸੰਤ ਰੁੱਤ ਵਿੱਚ ਯੋਆਬ ਯੁੱਧ ਕਰਨ ਲਈ ਇਸਰਾਏਲੀ ਸੈਨਾ ਨਾਲ ਬਾਹਰ ਨਿਕਲਿਆ। ਇਹ ਸਾਲ ਦਾ ਉਹ ਸਮਾਂ ਸੀ, ਜਦੋਂ ਰਾਜੇ ਯੁੱਧ ਕਰਨ ਲਈ ਬਾਹਰ ਆਉਂਦੇ ਸਨ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ। ਇਸਰਾਏਲ ਦੀ ਸੈਨਾ ਅੰਮੋਨ ਸ਼ਹਿਰ ਨੂੰ ਗਈ ਅਤੇ ਇਸ ਨੂੰ ਨਸ਼ਟ ਕਰ ਦਿੱਤਾ। ਫ਼ੇਰ ਉਹ ਰੱਬਾਹ ਸ਼ਹਿਰ ਨੂੰ ਗਏ ਤੇ ਇਸ ਨੂੰ ਘੇਰਾ ਪਾ ਲਿਆ ਤਾਂ ਜੋ ਕੋਈ ਵੀ ਸ਼ਹਿਰ ਵਿੱਚੋਂ ਬਾਹਰ ਨਾ ਆ ਸੱਕੇ। ਯੋਆਬ ਅਤੇ ਇਸਰਾਏਲੀ ਸੈਨਾ ਸ਼ਹਿਰ ਨੂੰ ਤਬਾਹ ਕਰਨ ਤੀਕ ਲੜਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਜਿਹਾ ਹੋਇਆ ਕਿ ਨਵੇਂ ਸੰਮਤ ਦੇ ਅਰੰਭ ਵਿੱਚ ਜਦ ਰਾਜੇ ਜੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਯੋਆਬ ਨੇ ਫੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਰ ਰੱਬਾਹ ਨਗਰ ਨੂੰ ਆਣ ਘੇਰਾ ਪਾਇਆ ਪਰ ਦਾਊਦ ਯਰੂਸ਼ਲਮ ਵਿੱਚ ਅਟਕ ਰਿਹਾ ਅਰ ਯੋਆਬ ਨੇ ਰਬਾਹ ਨੂੰ ਜਿੱਤ ਲਿਆ, ਅਤੇ ਉਸ ਨੂੰ ਮੂਲੋਂ ਉਜਾੜ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸ ਤਰ੍ਹਾਂ ਹੋਇਆ ਕਿ ਨਵੇਂ ਸਾਲ ਦੇ ਅਰੰਭ ਵਿੱਚ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ, ਤਾਂ ਯੋਆਬ ਨੇ ਫ਼ੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਤੇ ਰੱਬਾਹ ਨਗਰ ਨੂੰ ਆ ਕੇ ਘੇਰਾ ਪਾਇਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ ਅਤੇ ਯੋਆਬ ਨੇ ਰੱਬਾਹ ਨੂੰ ਜਿੱਤ ਲਿਆ ਤੇ ਉਸ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ।