1 Chronicles 20:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਰੱਬਾਹ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੀਆਂ ਸਲਾਖਾਂ ਅਤੇ ਕੁਹਾੜੀਆਂ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ। ਉਸ ਨੇ ਇੰਝ ਹੀ ਅੰਮੋਨੀਆਂ ਦੇ ਬਾਕੀ ਸ਼ਹਿਰਾਂ ਦੇ ਲੋਕਾਂ ਨਾਲ ਵੀ ਕੀਤਾ। ਫ਼ਿਰ ਉਹ ਅਤੇ ਉਸਦੀ ਸੈਨਾ ਯਰੂਸ਼ਲਮ ਨੂੰ ਵਾਪਸ ਪਰਤ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ ਅਤੇ ਲੋਹੇ ਦੇ ਹੱਲਾਂ ਅਤੇ ਕੁਹਾੜਿਆਂ ਨਾਲ ਵੱਢ ਸੱਟਿਆ ਅਰ ਦਾਊਦ ਨੇ ਅੰਮੋਨੀਆਂ ਦੇ ਸਾਰਿਆਂ ਨਗਰਾਂ ਨਾਲ ਏਹੋ ਜੇਹਾ ਵਰਤਾਰਾ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੇ ਹੱਲਾਂ ਅਤੇ ਕੁਹਾੜੀਆਂ ਨਾਲ ਵੱਢ ਸੁੱਟਿਆ, ਦਾਊਦ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ।