1 Chronicles 21:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਯਰੂਸ਼ਲਮ ਨੂੰ ਨਸ਼ਟ ਕਰਨ ਲਈ ਦੂਤ ਨੂੰ ਭੇਜਿਆ ਪਰ ਜਦ ਹੀ ਦੂਤ ਨੇ ਯਰੂਸ਼ਲਮ ਨੂੰ ਨਾਸ ਕਰਨਾ ਸ਼ੁਰੂ ਕੀਤਾ ਤਾਂ ਯਹੋਵਾਹ ਇਸ ਨਾਸ ਨੂੰ ਵੇਖਕੇ ਪਛਤਾਇਆ। ਤਾਂ ਯਹੋਵਾਹ ਨੇ ਉਸ ਦੂਤ ਨੂੰ ਜੋ ਨਾਸ ਕਰ ਰਿਹਾ ਸੀ ਆਖਿਆ, “ਰੁਕ ਜਾ! ਬਸ ਬਹੁਤ ਹੋ ਗਿਆ!” ਉਸ ਵਕਤ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਪਰਮੇਸ਼ੁਰ ਨੇ ਇੱਕ ਦੂਤ ਯਰੂਸਲਮ ਨੂੰ ਘੱਲ ਦਿੱਤਾ, ਜੋ ਉਹ ਨਾਸ ਕਰੇ ਜਾਂ ਉਸ ਨੇ ਉਸ ਦੇ ਨਾਸ ਕਰਨ ਨੂੰ ਲੱਕ ਬੱਧਾ ਹੀ ਸੀ, ਤਾਂ ਯਹੋਵਾਹ ਵੇਖ ਕੇ ਉਸ ਉੱਪਦਰ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬੱਸ ਠਹਿਰ ਜਾਹ, ਹੁਣ ਆਪਣਾ ਹੱਥ ਖਿੱਚ ਲੈ, ਅਤੇ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਇੱਕ ਦੂਤ ਯਰੂਸ਼ਲਮ ਨੂੰ ਭੇਜ ਦਿੱਤਾ ਤਾਂ ਜੋ ਉਹ ਦਾ ਨਾਸ ਕਰੇ, ਜਦੋਂ ਉਸ ਨੇ ਉਸ ਦੇ ਨਾਸ ਕਰਨ ਨੂੰ ਤਿਆਰੀ ਕੀਤੀ ਹੀ ਸੀ, ਤਾਂ ਪਰਮੇਸ਼ੁਰ ਵੇਖ ਕੇ ਉਸ ਦੁੱਖ ਦੇ ਦੇਣ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ, ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਆਰਨਾਨ ਦੇ ਪਿੜ ਕੋਲ ਖੜ੍ਹਾ ਸੀ,