1 Chronicles 21:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਨੇ ਆਪਣੀਆਂ ਅੱਖਾਂ ਉੱਪਰ ਨੂੰ ਕਰਕੇ ਅਸਮਾਨ ਵਿੱਚ ਯਹੋਵਾਹ ਦੇ ਦੂਤ ਨੂੰ ਵੇਖਿਆ। ਦੂਤ ਦੀ ਤਲਵਾਰ ਯਰੂਸ਼ਲਮ ਸ਼ਹਿਰ ਵੱਲ ਨਿਕਲੀ ਹੋਈ ਸੀ। ਤਦ ਦਾਊਦ ਅਤੇ ਬਜ਼ੁਰਗਾਂ ਨੇ ਧਰਤੀ ਉੱਤੇ ਸਿਰ ਨਿਵਾਂ ਕੇ ਮੱਥਾ ਟੇਕਿਆ। ਦਾਊਦ ਅਤੇ ਬਜ਼ੁਰਗਾਂ ਨੇ ਆਪਣਾ ਦੁੱਖ ਪ੍ਰਗਟ ਕਰਨ ਲਈ ਖਾਸ ਤੱਪੜ ਪਾਇਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਹਾਂ ਕਰ ਕੇ ਕੀ ਡਿੱਠਾ, ਜੋ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਹੈ ਅਰ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਹੈ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਂਹ ਕਰ ਕੇ ਕੀ ਦੇਖਿਆ, ਕਿ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਸੀ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ।