1 Chronicles 21:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, “ਮੈਂ ਹੀ ਪਾਪੀ ਹਾਂ ਜਿਸਨੇ ਲੋਕਾਂ ਦੀ ਗਿਣਤੀ ਕਰਨ ਦਾ ਹੁਕਮ ਦਿੱਤਾ। ਮੈਂ ਹੀ ਇਹ ਬੁਰਾ ਪਾਪ ਕੀਤਾ ਹੈ। ਇਸਰਾਏਲੀਆਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ। ਹੇ ਮੇਰੇ ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸਜ਼ਾ ਦੇ, ਪਰ, ਕਿਰਪਾ ਕਰਕੇ ਆਪਣੀਆਂ ਭੇਡਾਂ ਅਤੇ ਆਪਣੇ ਸ਼ਰਧਾਲੂਆਂ ਉੱਪਰ ਇਹ ਮਹਾਮਾਰੀ ਨੂੰ ਰੋਕ ਦੇਵੋ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਪਰਮੇਸ਼ੁਰ ਦੇ ਅੱਗੇ ਬੇਨਤੀ ਕਰ ਕੇ ਆਖਿਆ, ਕੀ ਮੈਂ ਹੀ ਇਹ ਆਗਿਆ ਨਹੀਂ ਦਿੱਤੀ ਸੀ, ਜੋ ਲੋਕਾਂ ਦੀ ਗਿਣਤੀ ਕੀਤੀ ਜਾਵੇ? ਪਾਪ ਤਾਂ ਮੈਂ ਕੀਤਾ ਹੈ ਅਰ ਸੱਚ ਮੁੱਚ ਦੋਸ਼ ਮੇਰਾ ਹੈ, ਪਰ ਇਨ੍ਹਾਂ ਭੇਡਾਂ ਨੇ ਕੀ ਅਪਰਾਧ ਕੀਤਾ ਹੈ? ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੇਰਾ ਹੱਥ ਮੇਰੇ ਅਤੇ ਮੇਰੇ ਵੱਡਿਆਂ ਦੀ ਕੁਲ ਉੱਤੇ ਲੰਮਾ ਹੋਵੇ, ਨਾ ਕਿ ਤੇਰੇ ਲੋਕਾਂ ਉੱਤੇ, ਜੋ ਓਹ ਬਵਾ ਵਿੱਚ ਫਸ ਜਾਣ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਪਰਮੇਸ਼ੁਰ ਦੇ ਅੱਗੇ ਬੇਨਤੀ ਕਰ ਕੇ ਆਖਿਆ, ਕੀ ਮੈਂ ਹੀ ਇਹ ਆਗਿਆ ਨਹੀਂ ਦਿੱਤੀ ਸੀ ਜੋ ਲੋਕਾਂ ਦੀ ਗਿਣਤੀ ਕੀਤੀ ਜਾਵੇ? ਪਾਪ ਤਾਂ ਮੈਂ ਕੀਤਾ ਹੈ ਅਤੇ ਸੱਚ-ਮੁੱਚ ਦੋਸ਼ ਮੇਰਾ ਹੈ, ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼ ਹੈ? ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੇਰਾ ਹੱਥ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੋਵੇ, ਨਾ ਕਿ ਤੇਰੇ ਲੋਕਾਂ ਉੱਤੇ, ਜੋ ਉਹ ਬਵਾ ਵਿੱਚ ਫਸ ਜਾਣ!।