1 Chronicles 22:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੁਲੇਮਾਨ, ਵੇਖ, ਮੈਂ ਯਹੋਵਾਹ ਦੇ ਮੰਦਰ ਲਈ ਯੋਜਨਾ ਬਨਾਉਣ ਵਿੱਚ ਬੜੀ ਸਖਤ ਮਿਹਨਤ ਕੀਤੀ ਹੈ। ਇਸ ਦੇ ਲਈ ਮੈਂ 3,750 ਟੱਨ ਸੋਨਾ, 37,500 ਟੱਨ ਚਾਂਦੀ ਅਤੇ ਬਹੁਤ ਹੀ ਕਾਂਸੀ ਅਤੇ ਲੋਹਾ ਦਿੱਤਾ ਹੈ ਜੋ ਤੋਲੇ ਨਹੀਂ ਜਾ ਸੱਕਦੇ। ਇਨ੍ਹਾਂ ਤੋਂ ਇਲਾਵਾ, ਮੈਂ ਇਸ ਦੇ ਨਿਰਮਾਣ ਲਈ ਲੱਕੜ ਅਤੇ ਪੱਥਰ ਵੀ ਦਿੱਤੇ ਹਨ। ਸੁਲੇਮਾਨ, ਤੂੰ ਇਨ੍ਹਾਂ ਵਿੱਚ ਹੋਰ ਵੱਧੇਰੇ ਜੋੜ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਆਪਣੀ ਕਸ਼ਟ ਦੀ ਦਸ਼ਾ ਵਿੱਚ ਯਹੋਵਾਹ ਦੇ ਭਵਨ ਲਈ ਇੱਕ ਲੱਖ ਕੰਤਾਰ ਸੋਨਾ ਅਤੇ ਦਸ ਲੱਖ ਕੰਤਾਰ ਚਾਂਦੀ ਅਤੇ ਬਿਓੜਕਾ ਪਿੱਤਲ ਅਰ ਲੋਹਿਆ ਇਕੱਠਾ ਕੀਤਾ, ਜੋ ਉਹ ਤਾਂ ਬਹੁਤਾਇਤ ਨਾਲ ਹੈ, ਅਤੇ ਲੱਕੜ ਕਾਠ ਅਤੇ ਸਿਲ ਪੱਥਰ ਨੂੰ ਵੀ ਤਿਆਰ ਕੀਤਾ, ਤੂੰ ਉਨ੍ਹਾਂ ਨੂੰ ਹੋਰ ਅਧਕ ਕਰ ਸਕੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਆਪਣੀ ਕਸ਼ਟ ਦੀ ਦਸ਼ਾ ਵਿੱਚ ਯਹੋਵਾਹ ਦੇ ਭਵਨ ਲਈ ਇੱਕ ਲੱਖ ਕੰਤਾਰ ਸੋਨਾ ਅਤੇ ਦਸ ਲੱਖ ਕੰਤਾਰ ਚਾਂਦੀ ਅਤੇ ਹੱਦੋਂ ਵੱਧ ਪਿੱਤਲ ਅਤੇ ਲੋਹਾ ਇਕੱਠਾ ਕੀਤਾ, ਜੋ ਉਹ ਤਾਂ ਬਹੁਤਾਇਤ ਨਾਲ ਹੈ, ਅਤੇ ਲੱਕੜ ਅਤੇ ਪੱਥਰ ਨੂੰ ਵੀ ਤਿਆਰ ਕੀਤਾ, ਤਾਂ ਤੂੰ ਉਨ੍ਹਾਂ ਨੂੰ ਹੋਰ ਵਾਧਾ ਕਰ ਸਕੇਂ।