1 Chronicles 22:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਪਣੇ ਮਨ ਅਤੇ ਦਿਲ ਪਰਮੇਸ਼ੁਰ ਨੂੰ ਸੌਂਪ ਦੇਵੋ ਅਤੇ ਉਸ ਦੇ ਆਦੇਸ਼ ਅਨੁਸਾਰ ਚੱਲੋ। ਯਹੋਵਾਹ ਦੇ ਪਵਿੱਤਰ ਅਸਥਾਨ ਨੂੰ ਬਨਾਉਣ ਲਈ ਤਿਆਰ ਹੋਵੋ ਅਤੇ ਯਹੋਵਾਹ ਦੇ ਨਾਂ ਤੇ ਮੰਦਰ ਦੀ ਉਸਾਰੀ ਕਰੋ ਤੇ ਫ਼ਿਰ ਉਸ ਦੇ ਨੇਮ ਦੇ ਸੰਦੂਕ ਨੂੰ ਅਤੇ ਹੋਰ ਪਵਿੱਤਰ ਵਸਤਾਂ ਨੂੰ ਲਿਆ ਕੇ ਇਸ ਮੰਦਰ ਵਿੱਚ ਟਿਕਾਅ ਦੇਵੋ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੁਸੀਂ ਆਪਣੇ ਮਨ ਅਤੇ ਤਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਵਿੱਚ ਲੱਗੇ ਰਹੋ ਅਤੇ ਉੱਠ ਕੇ ਖੜੇ ਹੋਵੋ ਅਰ ਯਹੋਵਾਹ ਪਰਮੇਸ਼ੁਰ ਦੇ ਪਵਿੱਤ੍ਰ ਅਸਥਾਨ ਨੂੰ ਬਣਾਓ, ਜੋ ਤੁਸੀਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਅਤੇ ਪਰਮੇਸ਼ੁਰ ਦੇ ਪਵਿੱਤ੍ਰ ਭਾਂਡਿਆਂ ਨੂੰ ਉੱਸੇ ਭਵਨ ਦੇ ਵਿੱਚ ਜਿਹੜਾ ਯਹੋਵਾਹ ਦੇ ਨਾਮ ਦੇ ਲਈ ਬਣਾਇਆ ਜਾਵੇਗਾ ਚੜ੍ਹਾ ਲਿਆਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਤੁਸੀਂ ਆਪਣੇ ਮਨ ਅਤੇ ਤਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਵਿੱਚ ਲੱਗੇ ਰਹੋ ਅਤੇ ਉੱਠ ਕੇ ਖੜੇ ਹੋਵੋ ਅਤੇ ਯਹੋਵਾਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਬਣਾਓ, ਜੋ ਤੁਸੀਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਭਾਂਡਿਆਂ ਨੂੰ ਉਸੇ ਭਵਨ ਦੇ ਵਿੱਚ ਜਿਹੜਾ ਯਹੋਵਾਹ ਦੇ ਨਾਮ ਦੇ ਲਈ ਬਣਾਇਆ ਜਾਵੇਗਾ, ਲੈ ਆਓ।”