1 Chronicles 23:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੇਵੀਆਂ ਦੇ ਪੁੱਤਰਾਂ ਦੇ ਆਪਣਿਆਂ ਉੱਤਰਾਧਿਕਾਰੀਆਂ ਮੁਤਾਬਕ ਨਾਂ ਸੂਚੀ ’ਚ ਅੰਕਿਤ ਹਨ। ਇਹ ਆਪੋ-ਆਪਣੇ ਪਰਿਵਾਰ-ਸਮੂਹ ਦੇ ਮੁਖੀ ਸਨ ਤੇ ਹਰੇਕ ਲੇਵੀ ਦਾ ਨਾਂ ਸੂਚੀ ’ਚ ਦਰਜ ਸੀ। ਜਿਨ੍ਹਾਂ ਦੇ ਨਾਂ ਸੂਚੀ ਵਿੱਚ ਦਰਜ ਸਨ ਉਹ 20 ਵਰ੍ਹੇ ਜਾਂ ਉਸਤੋਂ ਵੱਧੀਕ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਵਿੱਚ ਸੇਵਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਲੇਵੀ ਦੇ ਪੁੱਤ੍ਰ ਆਪਣਿਆਂ ਪਿਤਰਾਂ ਦੇ ਘਰਾਣਿਆਂ ਅਨੁਸਾਰ ਅਰਥਾਤ ਏਹ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਹੜੇ ਨਾਉਂ ਲੈ ਲੈ ਕੇ ਵੱਖੋ ਵੱਖਰੇ ਕਰ ਕੇ ਗਿਣੇ ਗਏ ਸਨ ਅਤੇ ਵੀਹਾਂ ਵਰਿਹਾਂ ਦੀ ਉਮਰ ਤੇ ਉਸ ਤੋਂ ਉੱਤੇ ਯਹੋਵਾਹ ਦੇ ਭਵਨ ਦੀ ਉਪਾਸਨਾ ਦਾ ਕੰਮ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਲੇਵੀ ਦੇ ਪੁੱਤਰ ਆਪਣਿਆਂ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਅਰਥਾਤ ਇਹ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਹੜੇ ਨਾਮ ਲੈ ਲੈ ਕੇ ਵੱਖੋ-ਵੱਖਰੇ ਕਰ ਕੇ ਗਿਣੇ ਗਏ ਸਨ ਅਤੇ ਵੀਹ ਵਰਿਆਂ ਦੀ ਉਮਰ ਤੇ ਉਸ ਤੋਂ ਉੱਤੇ ਯਹੋਵਾਹ ਦੇ ਭਵਨ ਦੀ ਉਪਾਸਨਾ ਦਾ ਕੰਮ ਕਰਦੇ ਸਨ।