1 Chronicles 24:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਨੂੰ ਵਿਸ਼ੇਸ਼ ਕੰਮਾਂ ਲਈ ਚੁਣਿਆ ਗਿਆ ਸੀ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ, ਜਾਜਕਾਂ ਵਾਂਗ ਗੁਣੇ ਪਾਏ। ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੇ ਰਾਜੇ ਦਾਊਦ, ਸਾਦੋਕ, ਅਹੀਮਲਕ, ਅਤੇ ਜਾਜਕਾਂ ਦੇ ਪਰਿਵਾਰਾਂ ਦੇ ਆਗੂਆਂ ਅਤੇ ਲੇਵੀ ਪਰਿਵਾਰਾਂ ਦੇ ਸਾਹਮਣੇ ਗੁਣੇ ਪਾਏ ਸਨ। ਜਦੋਂ ਇਨ੍ਹਾਂ ਦੇ ਕੰਮ ਦੀ ਚੋਣ ਹੁੰਦੀ ਸੀ ਤਾਂ ਵੱਡੇ-ਛੋਟੇ ਘਰਾਣਿਆਂ ਨੂੰ ਬਰਾਬਰ ਦੀ ਨਿਗਾਹ ਨਾਲ ਵੇਖਿਆ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤ੍ਰਾਂ ਆਪਣੇ ਭਰਾਵਾਂ ਵਾਂਙੁ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਗੁਣਾ ਪਾਇਆ ਅਰਥਾਤ ਮੁਖੀਏ ਦੇ ਪਿਤਰਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤਰਾਂ ਆਪਣੇ ਭਰਾਵਾਂ ਵਾਂਗੂੰ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਪਰਚੀਆਂ ਪਈਆਂ ਅਰਥਾਤ ਮੁਖੀਏ ਦੇ ਪਿਤਾਵਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ।