1 Chronicles 24:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਮਅਯਾਹ ਉਨ੍ਹਾਂ ਦਾ ਸਕੱਤਰ ਸੀ ਜੋ ਕਿ ਨਥਨਿਏਲ ਦਾ ਪੁੱਤਰ ਸੀ। ਸ਼ਮਅਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਜੋ ਕਿ ਉਨ੍ਹਾਂ ਵੰਸ਼ਜਾਂ ਦੇ ਨਾਂ ਲਿਖਣ ਦਾ ਕਾਰਜ ਕਰਦਾ ਸੀ। ਉਸ ਨੇ ਉਨ੍ਹਾਂ ਦੇ ਨਾਉਂ ਦਾਊਦ ਦੀ ਹਾਜ਼ਰੀ ਵਿੱਚ ਲਿਖੇ ਅਤੇ ਇਹ ਆਗੂ ਸਨ: ਸਾਦੋਕ ਜਾਜਕ, ਅਹੀਮਲਕ ਅਤੇ ਜਾਜਕਾਂ ਅਤੇ ਲੇਵੀਆਂ ਦੇ ਘਰਾਣੇ ਦੇ ਆਗੂ ਸਨ। ਅਹੀਮਲਕ ਅਬਯਾਥਾਰ ਦਾ ਪੁੱਤਰ ਸੀ। ਹਰ ਵਾਰ ਗੁਣਾ ਸੁੱਟ ਕੇ ਮਨੁੱਖ ਦੀ ਚੋਣ ਕੀਤੀ ਜਾਂਦੀ ਅਤੇ ਸ਼ਮਅਯਾਹ ਲਿਖਾਰੀ ਉਨ੍ਹਾਂ ਦੇ ਨਾਉਂ ਲਿਖ ਦਿੰਦਾ। ਇਉਂ ਉਨ੍ਹਾਂ ਅਲਆਜ਼ਾਰ ਅਤੇ ਈਥਾਮਾਰ ਘਰਾਣਿਆਂ ਦੇ ਮਨੁੱਖਾਂ ਦੇ ਕੰਮ ਵੰਡੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀਆਂ ਵਿੱਚੋਂ ਨਥਨਿਏਲ ਦੇ ਪੁੱਤ੍ਰ ਸ਼ਮਆਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਰ ਸਰਦਾਰਾਂ ਦੇ ਅਰ ਸਾਦੋਕ ਜਾਜਕ ਦੇ ਅਰ ਅਬਯਾਥਾਰ ਦੇ ਪੁੱਤ੍ਰ ਅਹੀਮਲਕ ਦੇ ਅਰ ਲੇਵੀਆਂ ਤੇ ਜਾਜਕਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁੱਖ ਲਿਖਿਆ। ਪਿਤਰਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੇਵੀਆਂ ਵਿੱਚੋਂ ਨਥਨਏਲ ਦੇ ਪੁੱਤਰ ਸ਼ਮਅਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਤੇ ਸਰਦਾਰਾਂ ਦੇ ਅਤੇ ਸਾਦੋਕ ਜਾਜਕ ਦੇ ਅਤੇ ਅਬਯਾਥਾਰ ਦੇ ਪੁੱਤਰ ਅਹੀਮਲਕ ਦੇ ਅਤੇ ਲੇਵੀਆਂ ਦੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਲਿਖਿਆ। ਪਿਤਾਵਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।