1 Chronicles 27:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੂਚੀ ਉਨ੍ਹਾਂ ਇਸਰਾਏਲੀਆਂ ਦੀ ਹੈ ਜਿਨ੍ਹਾਂ ਨੇ ਫ਼ੌਜ ਵਿੱਚ ਪਾਤਸ਼ਾਹ ਦੀ ਸੇਵਾ ਕੀਤੀ। ਹਰ ਸਮੂਹ ਦੀ ਸਾਲ ਵਿੱਚ ਇੱਕ ਮਹੀਨਾ ਕੰਮ ਦੀ ਜਿੰਮੇਵਾਰੀ ਹੁੰਦੀ ਸੀ। ਪਾਤਸ਼ਾਹ ਦੀ ਸੇਵਾ ਵਿੱਚ ਉੱਥੇ ਘਰਾਣਿਆਂ ਦੇ ਸ਼ਾਸਕ, ਕਪਤਾਨ, ਸਰਦਾਰ ਅਤੇ ਪੁਲਸੀਏ ਸਨ ਜਿਹੜੇ ਉਸਦੀ ਸੇਵਾ ’ਚ ਹਾਜ਼ਿਰ ਸਨ। ਹਰੇਕ ਫ਼ੌਜੀ ਸਮੂਹ ਵਿੱਚ 24,000 ਮਨੁੱਖ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਇਸਰਾਏਲੀ ਆਪਣੀ ਗਿਣਤੀ ਤੇ ਅਨੁਸਾਰ ਜਿਹੜੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਵਰਹੇ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ ਸੋ ਹਰੇਕ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਇਸਰਾਏਲੀ ਆਪਣੀ ਗਿਣਤੀ ਦੇ ਅਨੁਸਾਰ ਜਿਹੜੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਸਾਲ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ, ਸੋ ਹਰੇਕ ਵਾਰੀ ਵਿੱਚ ਚੌਵੀ ਹਜ਼ਾਰ ਸਨ