1 Chronicles 28:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਸਾਰੇ ਇਸਰਾਏਲ ਦੇ ਲੋਕਾਂ ਨੂੰ ਇਕੱਠਿਆਂ ਕੀਤਾ। ਉਸ ਨੇ ਉਨ੍ਹਾਂ ਸਾਰੇ ਆਗੂਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਹੋਣ ਦਾ ਹੁਕਮ ਦਿੱਤਾ। ਦਾਊਦ ਨੇ ਇਸਰਾਏਲ ਵਿੱਚਲੇ ਪਰਿਵਾਰ-ਸਮੂਹਾਂ ਦੇ ਸਾਰੇ ਆਗੂਆਂ, ਸੈਨਾ-ਸਮੂਹਾਂ ਦੇ ਕਮਾਂਡਰਾਂ ਨੂੰ ਜੋ ਰਾਜੇ ਦੀ ਸੇਵਾ ਕਰਦੇ ਸਨ, ਸਰਦਾਰਾਂ, ਮੁਖੀਆਂ, ਉਸ ਦੇ ਪੁੱਤਰਾਂ ਅਤੇ ਉਸ ਦੀ ਸੰਪੱਤੀ ਅਤੇ ਪਸ਼ੂਆਂ ਦੀ ਦੇਖ-ਰੇਖ ਕਰਨ ਵਾਲੇ ਕਰਮਚਾਰੀਆਂ ਅਤੇ ਉਸ ਦੇ ਖਾਸ ਮੰਤਰੀਆਂ, ਸ਼ਕਤੀਸ਼ਾਲੀ ਸੂਰਮਿਆਂ ਅਤੇ ਬਹਾਦੁਰ ਸਿਪਾਹੀਆਂ ਨੂੰ ਇਕੱਠਿਆਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ, ਅਰਥਾਤ ਗੋਤਾਂ ਦੇ ਸਰਦਾਰਾਂ ਨੂੰ ਅਤੇ ਉਨ੍ਹਾਂ ਮੰਡਲੀਆਂ ਦੇ ਸਰਦਾਰਾਂ ਨੂੰ, ਜਿਹੜੇ ਵਾਰੋਵਾਰੀ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਹਜ਼ਾਰਾਂ ਦੇ ਸਰਦਾਰਾਂ ਨੂੰ, ਸੈਂਕੜਿਆਂ ਦੇ ਸਰਦਾਰਾਂ ਨੂੰ, ਪਾਤਸ਼ਾਹ ਅਤੇ ਉਸ ਦੇ ਪੁੱਤ੍ਰਾਂ ਦੇ ਸਾਰੇ ਮਾਲ ਮਤੇ ਦੇ ਸਰਦਾਰਾਂ ਨੂੰ, ਹੁੱਦੇਦਾਰਾਂ ਨੂੰ, ਸੂਰਮਿਆਂ ਨੂੰ, ਅਤੇ ਸਾਰੇ ਮਹਾਂ ਬਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ, ਅਰਥਾਤ ਗੋਤਾਂ ਦੇ ਸਰਦਾਰਾਂ ਨੂੰ ਅਤੇ ਉਨ੍ਹਾਂ ਮੰਡਲੀਆਂ ਦੇ ਸਰਦਾਰਾਂ ਨੂੰ, ਜਿਹੜੇ ਵਾਰੋ-ਵਾਰੀ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਹਜ਼ਾਰਾਂ ਦੇ ਸਰਦਾਰਾਂ ਨੂੰ, ਸੈਂਕੜਿਆਂ ਦੇ ਸਰਦਾਰਾਂ ਨੂੰ, ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਦੇ ਸਾਰੇ ਮਾਲ ਧਨ ਦੇ ਸਰਦਾਰਾਂ ਨੂੰ, ਹੁੱਦੇਦਾਰਾਂ ਨੂੰ, ਸੂਰਮਿਆਂ ਨੂੰ, ਅਤੇ ਸਾਰੇ ਮਹਾਂ ਬਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ