1 Chronicles 28:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸੁਲੇਮਾਨ ਨੂੰ ਦੱਸਿਆ ਕਿ ਧੂਫ਼ ਦੀ ਜਗਵੇਦੀ ਲਈ ਕਿੰਨਾ ਸ਼ੁੱਧ ਸੋਨਾ ਇਸਤੇਮਾਲ ਹੋਵੇਗਾ। ਉਸ ਨੇ ਸੁਲੇਮਾਨ ਨੂੰ ਰੱਥਾਂ ਲਈ, ਪਰਮੇਸ਼ੁਰ ਦੇ ਨੇਮ ਦੇ ਸੰਦੂਕ ਤੇ ਕਰੂਬੀ ਫ਼ਰਿਸ਼ਤਿਆਂ ਦੇ ਫੈਲਾਏ ਹੋਏ ਖੰਭਾਂ ਨਾਲ ਢੱਕੇ ਹੋਏ ਦਇਆ ਦੇ ਸਥਾਨ ਦੇ ਨਕਸ਼ੇ ਬਾਰੇ ਵੀ ਦੱਸਿਆ। ਇਹ ਕਰੂਬੀ ਸੋਨੇ ਦੇ ਬਣਾਏ ਜਾਣੇ ਚਾਹੀਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧੂਪ ਦੀ ਜਗਵੇਦੀ ਦੇ ਲਈ ਕੁੰਦਨ ਸੋਨਾ ਤੋਲ ਦਿੱਤਾ ਅਰ ਕਰੂਬੀਆਂ ਦੇ ਸੁਨਹਿਰੀ ਰਥ ਤੇ ਨਮੂਨੇ ਦੇ ਅਨੁਸਾਰ ਜਿਹੜੇ ਖੰਭ ਪਸਾਰੇ ਹੋਏ ਯਹੋਵਾਹ ਦੇ ਨੇਮ ਦੇ ਸੰਦੂਕ ਉੱਤੇ ਪੜਦਾ ਕਰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧੂਪ ਦੀ ਜਗਵੇਦੀ ਦੇ ਲਈ ਕੁੰਦਨ ਸੋਨਾ ਤੋਲ ਦਿੱਤਾ ਅਤੇ ਕਰੂਬੀਆਂ ਦੇ ਸੁਨਹਿਰੀ ਰਥ ਦੇ ਨਮੂਨੇ ਦੇ ਅਨੁਸਾਰ ਜਿਹੜੇ ਖੰਭ ਪਸਾਰੇ ਹੋਏ ਯਹੋਵਾਹ ਦੇ ਨੇਮ ਦੇ ਸੰਦੂਕ ਉੱਤੇ ਪੜਦਾ ਕਰਦੇ ਹਨ।