1 Chronicles 28:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਾਤਸ਼ਾਹ ਨੇ ਖੜ੍ਹੇ ਹੋ ਕੇ ਆਖਿਆ, “ਹੇ ਮੇਰੇ ਭਾਈਓ ਅਤੇ ਮੇਰੇ ਲੋਕੋ! ਮੇਰੀ ਗੱਲ ਧਿਆਨ ਨਾਲ ਸੁਣੋ! ਮੈਂ ਦਿਲੋਂ ਯਹੋਵਾਹ ਦੇ ਨੇਮ ਦੇ ਸੰਦੂਕ ਲਈ ਅਸਥਾਨ ਬਨਵਾਉਣਾ ਚਾਹੁੰਦਾ ਸੀ, ਮੈਂ ਅਜਿਹਾ ਅਸਥਾਨ ਬਨਾਉਣਾ ਚਾਹੁੰਦਾ ਸੀ ਜੋ ਪਰਮੇਸ਼ੁਰ ਦੇ ਪੈਰ ਰੱਖਣ ਲਈ ਚੌਂਕੀ ਦਾ ਅਸਥਾਨ ਵੀ ਉੱਥੇ ਬਣਾਉਂਦਾ ਅਤੇ ਮੈਂ ਅਜਿਹਾ ਪਰਮੇਸ਼ੁਰ ਲਈ ਭਵਨ ਨਿਰਮਾਣ ਕਰਨ ਦੀ ਵਿਉਂਤ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਪਾਤਸ਼ਾਹ ਆਪਣੇ ਪੱਬਾਂ ਦੇ ਭਾਰ ਉੱਠ ਖੜਾ ਹੋਇਆ, ਅਰ ਆਖਿਆ, ਹੇ ਮੇਰੇ ਭਾਈਓ, ਅਰ ਹੇ ਮੇਰੀ ਪਰਜਾ, ਮੇਰੀ ਸੁਣੋ! ਮੇਰੇ ਮਨ ਵਿੱਚ ਸੀ ਭਈ ਮੈਂ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਲਈ ਸੁਖ ਅਸਥਾਨ ਅਤੇ ਸਾਡੇ ਪਰਮੇਸ਼ੁਰ ਦੇ ਪੈਂਰਾ ਦੇ ਤਲੇ ਦੀ ਚੌਂਕੀ ਬਣਾਵਾਂ, ਅਰ ਮੈਂ ਉਸ ਦੇ ਬਣਾਉਣ ਦੇ ਲਈ ਤਿਆਰੀ ਕੀਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦਾਊਦ ਪਾਤਸ਼ਾਹ ਨੇ ਆਪਣੇ ਪੱਬਾਂ ਦੇ ਭਾਰ ਖੜਾ ਹੋ ਕੇ ਆਖਿਆ, ਹੇ ਮੇਰੇ ਭਾਈਓ ਅਤੇ ਹੇ ਮੇਰੀ ਪਰਜਾ, ਮੇਰੀ ਸੁਣੋ! ਮੇਰੇ ਮਨ ਵਿੱਚ ਸੀ ਕਿ ਮੈਂ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਲਈ ਸੁੱਖ ਸਥਾਨ ਅਤੇ ਸਾਡੇ ਪਰਮੇਸ਼ੁਰ ਦੇ ਪੈਰਾਂ ਦੇ ਤਲੇ ਦੀ ਚੌਂਕੀ ਬਣਾਵਾਂ, ਅਤੇ ਮੈਂ ਉਸ ਦੇ ਬਣਾਉਣ ਦੇ ਲਈ ਤਿਆਰੀ ਕੀਤੀ ਸੀ