1 Chronicles 28:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਨੇ ਯਹੂਦਾਹ ਪਰਿਵਾਰ-ਸਮੂਹ ਨੂੰ ਹੋਰਨਾਂ ਪਰਿਵਾਰ-ਸਮੂਹਾਂ ਤੇ ਆਗੂ ਹੋਣ ਵਜੋਂ ਚੁਣਿਆ, ਅਤੇ ਯਹੂਦਾਹ ਵਿੱਚੋਂ ਉਸ ਨੇ ਮੇਰੇ ਪਿਤਾ ਦੇ ਪਰਿਵਾਰ ਨੂੰ ਚੁਣਿਆ ਅਤੇ ਮੇਰੇ ਪਰਿਵਾਰ ਵਿੱਚੋਂ ਉਸ ਨੇ ਮੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਚੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਕੁਟੰਬ ਵਿੱਚੋਂ ਚੁਣ ਲਿਆ ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੋੜੀ ਪਾਤਸ਼ਾਹ ਹੋਵਾਂ ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਕੁਟੰਬ ਵਿੱਚੋਂ ਮੇਰੇ ਪਿਉ ਦੇ ਟੱਬਰ ਨੂੰ ਅਤੇ ਮੇਰੇ ਪਿਤਾ ਦੇ ਪੁੱਤ੍ਰਾਂ ਵਿੱਚੋਂ ਮੈਨੂੰ ਪਸੰਦ ਕੀਤਾ ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਅਸਥਾਪਨ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਵੰਸ਼ ਵਿੱਚੋਂ ਚੁਣ ਲਿਆ, ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੱਕ ਪਾਤਸ਼ਾਹ ਹੋਵਾਂ, ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਮੇਰੇ ਪਿਤਾ ਦੇ ਪਰਿਵਾਰ ਨੂੰ ਅਤੇ ਮੇਰੇ ਪਿਤਾ ਦੇ ਪੁੱਤਰਾਂ ਵਿੱਚੋਂ ਮੈਨੂੰ ਪਸੰਦ ਕੀਤਾ, ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਵੇ