1 Chronicles 28:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਕਿਹਾ, “ਹੁਣ, ਸਾਰੇ ਇਸਰਾਏਲ ਦੀ ਹਾਜਰੀ ਵਿੱਚ, ਅਤੇ ਜਦ ਕਿ ਯਹੋਵਾਹ ਇਹ ਸੁਣ ਰਿਹਾ ਹੈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਸਾਰੇ ਯਹੋਵਾਹ ਦੀਆਂ ਹਿਦਾਇਤਾਂ ਅਤੇ ਹੁਕਮਾਂ ਨੂੰ ਰੱਖਣ ਵਿੱਚ ਸਾਵਧਾਨ ਰਹਿਣਾ। ਫ਼ੇਰ ਤੁਹਾਡੇ ਕੋਲ ਇਸ ਚੰਗੀ ਜ਼ਮੀਨ ਨੂੰ ਰੱਖਣ ਅਤੇ ਫ਼ੇਰ ਅਗਾਂਹ ਇਸ ਨੂੰ ਤੁਹਾਡੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਹੱਕ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਰ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਮੱਤ ਦਿੰਦਾ ਹਾਂ ਭਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਂ ਉੱਤੇ ਧਿਆਨ ਰੱਖੋ, ਅਰ ਭਾਲ ਢੂੰਢ ਕੀਤਾ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਰ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਕਾਰ ਲਈ ਛੱਡ ਜਾਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਤੇ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਵਾਂ ਉੱਤੇ ਧਿਆਨ ਰੱਖੋ, ਅਤੇ ਉਸ ਦੀ ਖੋਜ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਤੇ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਿਕਾਰ ਲਈ ਛੱਡ ਜਾਓ।