1 Chronicles 28:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਸੁਲੇਮਾਨ ਤੂੰ, ਮੇਰੇ ਪੁੱਤਰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ। ਤਹਿ ਦਿਲੋਂ ਅਤੇ ਇਛਿੱਤ ਮਨ ਨਾਲ ਉਸਦੀ ਸੇਵਾ ਕਰ, ਕਿਉਂ ਕਿ ਯਹੋਵਾਹ ਸਾਰਿਆਂ ਦੇ ਹਿਰਦਿਆਂ ਦੀ ਮਨਾਂ ਦੀ ਪਰੀਖਿਆ ਲੈਂਦਾ ਹੈ ਅਤੇ ਉਹ ਸਭ ਦੇ ਮਨਾਂ ਦਾ ਜਾਣੀ ਜਾਣ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਮਦਦ ਮੰਗੋਂਗੇ ਤਾਂ ਤੁਸੀਂ ਜਵਾਬ ਪਾਵੋਗੇ ਪਰ ਜੇਕਰ ਤੁਸੀਂ ਉਸਤੋਂ ਬੇਮੁਖ ਹੋਵੋਂਗੇ ਉਹ ਸਦਾ ਲਈ ਤੁਹਾਨੂੰ ਤਿਲਾਂਜਲੀ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹੇ ਮੇਰੇ ਪੱਤ੍ਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਰ ਪੱਕੇ ਮਨ ਨਾਲ, ਅਰ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਦੀ ਪਰੀਛਾ ਕਰਦਾ ਹੈ ਅਰ ਧਿਆਨ ਦੇ ਸਾਰੇ ਫੁਰਨਿਆਂ ਦਾ ਗਿਆਤਾ ਹੈ। ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਥੋਂ ਲਭਿਆ ਜਾਏਗਾ ਪਰ ਜੇ ਤੂੰ ਉਸ ਨੂੰ ਤਿਆਗ ਛੱਡੇਂਗਾ ਤਾਂ ਉਹ ਤੈਨੂੰ ਸਦੀਪਕਾਲ ਤੋੜੀ ਤਿਆਗ ਛੱਡੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ