1 Chronicles 29:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਪਰੰਤ ਦਾਊਦ ਨੇ ਸਾਰੇ ਇਕੱਠੇ ਹੋਏ ਲੋਕਾਂ ਨੂੰ ਉਸ ਭੀੜ ਨੂੰ ਆਖਿਆ, “ਹੁਣ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ।” ਤਾਂ ਸਭ ਲੋਕਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। ਅਤੇ ਆਪਣੇ ਸਿਰ ਝੁਕਾਅ ਕੇ ਯਹੋਵਾਹ ਅਤੇ ਪਾਤਸ਼ਾਹ ਨੂੰ ਆਪਣਾ ਆਦਰ ਦਰਸਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਭਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਵੱਡ ਵਡੇਰਿਆਂ ਦੇ ਪਰਮੇਸ਼ੁਰ ਦੀ ਮਹਿਮਾ, ਉਚਾਰਨ ਕੀਤੀ ਅਤੇ ਆਪੋ ਆਪਣੇ ਸਿਰ ਨਿਵਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਕਿ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਮਹਿਮਾ ਕੀਤੀ ਅਤੇ ਆਪੋ ਆਪਣੇ ਸਿਰ ਝੁਕਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ