1 Chronicles 29:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੋਨਾ ਚਾਂਦੀ ਮੈਂ ਮੰਦਰ ਵਿੱਚ ਸੋਨੇ-ਚਾਂਦੀ ਦੀਆਂ ਵਸਤਾਂ ਦੀ ਨਿਰਮਾਣਤਾ ਵਾਸਤੇ ਦਿੱਤੀ ਹੈ। ਇਹ ਸੋਨਾ ਚਾਂਦੀ ਮੈਂ ਇਸ ਲਈ ਵੀ ਦਿੱਤਾ ਹੈ ਤਾਂ ਜੋ ਇਸ ਕੰਮ ਵਿੱਚ ਪ੍ਰਵੀਨ ਕਾਰੀਗਰ ਇਸਤੋਂ ਭਾਂਤ-ਭਾਂਤ ਦੀਆਂ ਵਸਤਾਂ ਮੰਦਰ ਲਈ ਤਿਆਰ ਕਰ ਸੱਕਣ। ਸੋ ਉਹ ਕਿਹੜੇ ਲੋਕ ਹਨ ਜਿਹੜੇ ਅੱਜ ਸੱਚੇ ਦਿਲੋਂ ਆਪਣੇ-ਆਪ ਨੂੰ ਯਹੋਵਾਹ ਨੂੰ ਦੇਣ ਦੇ ਇਛਿੱਤ ਹਨ?”
Punjabi Bible 2016 - ਪਵਿੱਤਰ ਬਾਈਬਲ O.V.
ਉਹ ਸੋਨਾ ਸੁਨਿਹਿਰੀ ਵਸਤਾਂ ਦੇ ਲਈ, ਅਤੇ ਚਾਂਦੀ ਰੁਪਹਿਰੀ ਵਸਤਾਂ ਦੇ ਲਈ, ਅਰ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ, ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸੋਨਾ ਸੋਨੇ ਦੀਆਂ ਵਸਤਾਂ ਦੇ ਲਈ, ਅਤੇ ਚਾਂਦੀ ਦੀਆਂ ਵਸਤਾਂ ਦੇ ਲਈ, ਅਤੇ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ। ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ?