1 Chronicles 5:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਲੋਕ ਜਿਹੜੇ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਤੋਂ ਸਨ ਨੇ ਲੜਾਈ ਵਿੱਚ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੂੰ ਮਦਦ ਲਈ ਪੁਕਾਰ ਕੀਤੀ ਕਿਉਂ ਕਿ ਉਨ੍ਹਾਂ ਆਖਿਆ ਕਿ ਉਹ ਯਹੋਵਾਹ ਵਿੱਚ ਭਰੋਸਾ ਰੱਖਦੇ ਹਨ, ਭਰੋਸਾ ਕਰਦੇ ਹਨ। ਇਸ ਲਈ ਪਰਮੇਸ਼ੁਰ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹਗਰੀ ਮਨੁੱਖਾਂ ਨੂੰ ਹਾਰ ਦੇਣ ਵਿੱਚ ਮਦਦ ਕੀਤੀ। ਤਾਂ ਉਨ੍ਹਾਂ ਨੇ ਹਗਰੀ ਮਨੁੱਖਾਂ ਤੋਂ ਇਲਾਵਾ ਹੋਰ ਵੀ ਜਿਹੜੇ ਮਨੁੱਖਾਂ ਨੇ ਹਗਰੀਆਂ ਦਾ ਸਾਥ ਦਿੱਤਾ ਸੀ, ਉਨ੍ਹਾਂ ਨੂੰ ਵੀ ਹਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦਾ ਸਾਹਮਣਾ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਦੇ ਨਾਲ ਸਨ ਉਨ੍ਹਾਂ ਦੇ ਹੱਥ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਜਿਸ ਨਮਿਤ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ