1 Chronicles 5:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜੇ ਪੂਲ ਨੂੰ ਉਕਸਾਰਿਆ ਉਹ ਤਿਲਗਥ ਪਿਲਨਸਰ ਵੀ ਕਹਾਉਂਦਾ ਸੀ ਅਤੇ ਉਸ ਦੇ ਅੰਦਰ ਜੰਗ ਨੂੰ ਜਾਣ ਦੀ ਇੱਛਾ ਪੈਦਾ ਕੀਤੀ, ਇਸ ਲਈ ਉਹ ਰਊਬੇਨ ਅਤੇ ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਲੜਿਆ, ਅਤੇ ਉਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਹਲਹ, ਹਾਬੋਰ, ਹਾਰਾ, ਅਤੇ ਗੋਜ਼ਾਨ ਦਰਿਆ ਦੇ ਨੇੜੇ ਲੈ ਗਿਆ। ਇਸਰਾਏਲ ਦੇ ਉਹ ਪਰਿਵਾਰ-ਸਮੂਹ ਅੱਜ ਦੇ ਦਿਨ ਤੀਕ ਵੀ ਓੱਥੇ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਸਰ ਦੇ ਮਨ ਨੂੰ ਉਭਾਰਿਆ, ਅਤੇ ਓਹ ਉਨ੍ਹਾਂ ਨੂੰ ਅਰਥਾਤ ਰਊਬੇਨੀਆਂ ਨੂੰ ਅਤੇ ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਹਲਹ ਅਰ ਹਾਬੋਰ ਅਰ ਹਾਰਾ ਅਰ ਗੋਜ਼ਾਨ ਦੀ ਨਦੀ ਨੂੰ ਲੈ ਆਇਆ। ਓਹ ਅੱਜ ਤੀਕ ਉੱਥੇ ਹੀ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਅਸਰ ਦੇ ਮਨ ਨੂੰ ਉਕਸਾਇਆ, ਅਤੇ ਉਹ ਉਹਨਾਂ ਨੂੰ ਅਰਥਾਤ ਰਊਬੇਨੀਆਂ ਨੂੰ, ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸ ਵਿੱਚੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਹਲਹ, ਹਾਬੋਰ, ਹਾਰਾ ਅਤੇ ਗੋਜ਼ਾਨ ਦੀ ਨਦੀ ਨੂੰ ਲੈ ਆਇਆ। ਉਹ ਅੱਜ ਤੱਕ ਉੱਥੇ ਹੀ ਵੱਸਦੇ ਹਨ।