1 Chronicles 6:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਿਰਫ਼ ਹਾਰੂਨ ਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਹੀ ਬਲੀ ਦੀ ਜਗਵੇਦੀ ਉੱਤੇ ਅਤੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਦੀ ਆਗਿਆ ਸੀ ਅਤੇ ਉਹ ਅੱਤ ਪਵਿੱਤਰ ਸਥਾਨ ਉੱਤੇ ਸਾਰੇ ਕੰਮ ਕਰਦੇ ਸਨ। ਉਨ੍ਹਾਂ ਨੇ ਇਸਰਾਏਲ ਨੂੰ ਇਸਦੇ ਪਾਪਾਂ ਤੋਂ ਮੁਕਤ ਕਰਾਉਣ ਖਾਤਰ ਪ੍ਰਾਸਚਿਤ ਕਰਨ ਲਈ ਭੇਟਾ ਚੜ੍ਹਾਈਆਂ, ਅਤੇ ਉਨ੍ਹਾਂ ਨੇ ਸਾਰੀਆਂ ਬਿਧੀਆਂ ਅਤੇ ਬਿਵਸਥਾ ਦਾ ਪਾਲਣ ਕੀਤਾ ਜਿਵੇਂ ਕਿ ਮੂਸਾ ਪਰਮੇਸ਼ੁਰ ਦੇ ਸੇਵਕ ਨੇ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹਾਰੂਨ ਤੇ ਉਹ ਦੇ ਪੁੱਤ੍ਰ ਦੀ ਜਗਵੇਦੀ ਉੱਤੇ ਅਤੇ ਧੂਪ ਦੀ ਜਗਵੇਦੀ ਉੱਤੇ ਅਤੇ ਅੱਤ ਪਵਿੱਤ੍ਰ ਅਸਥਾਨ ਦੇ ਸਾਰੇ ਕੰਮ ਲਈ ਅਤੇ ਇਸਰਾਏਲ ਦੇ ਪਰਾਸਚਿਤ ਲਈ ਭੇਟਾਂ ਚੜ੍ਹਾਉਂਦੇ ਸਨ ਜਿਵੇਂ ਹੀ ਪਰਮੇਸ਼ੁਰ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹਾਰੂਨ ਤੇ ਉਹ ਦੇ ਪੁੱਤਰ ਹੋਮ ਦੀ ਜਗਵੇਦੀ ਉੱਤੇ ਧੂਪ ਦੀ ਜਗਵੇਦੀ ਉੱਤੇ ਅਤੇ ਅੱਤ ਪਵਿੱਤਰ ਸਥਾਨ ਦੇ ਸਾਰੇ ਕੰਮ ਲਈ ਅਤੇ ਇਸਰਾਏਲ ਦੇ ਪ੍ਰਾਸਚਿਤ ਲਈ ਭੇਟਾਂ ਚੜ੍ਹਾਉਂਦੇ ਸਨ ਜਿਵੇਂ ਹੀ ਪਰਮੇਸ਼ੁਰ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ