1 Corinthians 1:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਅੱਗੇ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਪਾ ਕੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਭ ਮਾਮਲਿਆਂ ਵਿੱਚ ਇੱਕਮੱਤ ਰਹੋ ਅਤੇ ਆਪਣੇ ਵਿੱਚ ਕਿਸੇ ਤਰ੍ਹਾਂ ਦੀ ਫੁੱਟ ਨਾ ਪੈਣ ਦਿਓ । ਹਾਂ, ਪੂਰਨ ਤੌਰ ਤੇ ਇੱਕ ਮਨ ਹੋ ਕੇ ਆਪਣੇ ਵਿੱਚ ਇੱਕ ਹੀ ਵਿਚਾਰ ਰੱਖੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਭਰਾਵੋ ਅਤੇ ਭੈਣੋ, ਮੈਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਸਾਰੇ ਜੋ ਬੋਲਦੇ ਹੋ ਉਸ ਵਿੱਚ ਇੱਕ ਦੂਸਰੇ ਨਾਲ ਸਹਿਮਤ ਹੋਵੋ ਤੁਹਾਡੇ ਵਿੱਚਕਾਰ ਨਾ ਕੋਈ ਵੰਡ ਹੋਵੇ, ਪਰ ਤੁਸੀਂ ਸਾਰੇ ਇੱਕ ਮਨ ਅਤੇ ਇੱਕ ਸੋਚ ਵਿੱਚ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਸੱਭੇ ਇੱਕੋ ਗੱਲ ਬੋਲੋ ਅਤੇ ਤੁਹਾਡੇ ਵਿੱਚ ਫੋਟਕ ਨਾ ਪੈਣ ਸਗੋਂ ਇੱਕੋ ਮਨ ਅਤੇ ਇੱਕੋ ਵਿਚਾਰ ਵਿੱਚ ਪੂਰੇ ਹੋ ਜਾਵੋ
Punjabi ERV
ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن بھراؤ! مَیں یِسُوع مسِیح دا جیہڑا ساڈا خُداوند اے ناں یاد دوا کے تُہاڈے اگّے مِنّت کرنا آں۔ پئی اِکّو جِہی گلّ آکھو تے تُہاڈے وِچ دُوجا پن نا ہوئے۔ سگوں آپو وِچ اِک دِل تے اِک صلاح ہو کے کامِل بنے رہو۔
Punjabi Standard Bible (Punjabi Standard Bible) 2023
ਹੇ ਭਾਈਓ, ਮੈਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਹਰ ਗੱਲ ਵਿੱਚ ਸਹਿਮਤ ਹੋਵੋ ਅਤੇ ਤੁਹਾਡੇ ਵਿੱਚ ਫੁੱਟਾਂ ਨਾ ਹੋਣ, ਸਗੋਂ ਤੁਸੀਂ ਇੱਕ ਮਨ ਅਤੇ ਇੱਕ ਵਿਚਾਰ ਹੋ ਕੇ ਆਪਸ ਵਿੱਚ ਮਿਲੇ ਰਹੋ।