1 Corinthians 1:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਨਹੀਂ ਜਾ ਸੱਕਦਾ। ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਟੰਗਿਆ ਗਿਆ ਸੀ? ਨਹੀਂ। ਕੀ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ। ਨਹੀਂ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਮਸੀਹ ਵੰਡਿਆ ਗਿਆ ਹੈ? ਕੀ ਪੌਲੂਸ ਤੁਹਾਡੇ ਲਈ ਸਲੀਬ ਉੱਤੇ ਚੜ੍ਹਿਆ ਸੀ? ਕੀ ਤੁਸੀਂ ਪੌਲੂਸ ਦੇ ਨਾਂ ਤੇ ਬਪਤਿਸਮਾ ਲਿਆ ਸੀ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਤੇ ਚੜ੍ਹਾਇਆ ਗਿਆ ਸੀ? ਜਾਂ ਕੀ ਤੁਹਾਨੂੰ ਪੌਲੁਸ ਦੇ ਨਾਮ ਤੇ ਬਪਤਿਸਮਾ ਦਿੱਤਾ ਗਿਆ ਸੀ, ਬਿਲਕੁੱਲ ਨਹੀਂ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਯਾ ਤੁਹਾਨੂੰ ਪੌਲੁਸ ਦੇ ਨਾਉ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
Punjabi ERV
ਮਸੀਹ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਨਹੀਂ ਜਾ ਸਕਦਾ। ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਟਂਗਿਆ ਗਿਆ ਸੀ? ਨਹੀਂ। ਕੀ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ। ਨਹੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِیہ مسِیح وَنڈیا گیا؟ یا پَولُس تُہاڈے لئی صلِیب دِتّا گیا؟ یا تُساں پَولُس دے ناں اُتّے بپتِسمہ لیا اے؟
Punjabi Standard Bible (Punjabi Standard Bible) 2023
ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ 'ਤੇ ਚੜ੍ਹਾਇਆ ਗਿਆ ਜਾਂ ਪੌਲੁਸ ਦੇ ਨਾਮ ਵਿੱਚ ਤੁਹਾਨੂੰ ਬਪਤਿਸਮਾ ਦਿੱਤਾ ਗਿਆ?