1 Corinthians 1:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਨੇ ਮੈਨੂੰ ਲੋਕਾਂ ਨੂੰ ਬਪਤਿਸਮਾ ਦੇਣ ਨਹੀਂ ਸਗੋਂ ਖੁਸ਼ਖਬਰੀ ਦੱਸਣ ਲਈ ਭੇਜਿਆ ਸੀ। ਮਸੀਹ ਨੇ ਮੈਨੂੰ ਕੋਈ ਦੁਨਿਆਵੀ ਸੂਝ ਵਾਲੇ ਸ਼ਬਦਾਂ ਦੀ ਵਰਤੋਂ ਕਰਕੇ ਖੁਸ਼ਖਬਰੀ ਫ਼ੈਲਾਉਣ ਲਈ ਨਹੀਂ ਭੇਜਿਆ ਸੀ। ਜੋ ਮੈਂ ਖੁਸ਼ਖਬਰੀ ਫ਼ੈਲਾਉਣ ਲਈ ਸੂਝਵਾਨ ਸ਼ਬਦਾਂ ਨੂੰ ਵਰਤਿਆ ਹੁੰਦਾ, ਤਾਂ ਫ਼ਿਰ ਮਸੀਹ ਦੀ ਸਲੀਬ ਆਪਣਾ ਅਰਥ ਗੁਆ ਲਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਨੇ ਮੈਨੂੰ ਬਪਤਿਸਮਾ ਦੇਣ ਦੇ ਲਈ ਨਹੀਂ ਭੇਜਿਆ ਸਗੋਂ ਸ਼ੁਭ ਸਮਾਚਾਰ ਦੇ ਪ੍ਰਚਾਰ ਲਈ ਭੇਜਿਆ ਹੈ । ਉਹਨਾਂ ਨੇ ਮੈਨੂੰ ਭੇਜਿਆ ਹੈ ਕਿ ਮੈਂ ਮਨੁੱਖੀ ਗਿਆਨ ਅਤੇ ਭਾਸ਼ਾ ਦਾ ਸਹਾਰਾ ਲਏ ਬਿਨਾਂ ਪ੍ਰਚਾਰ ਕਰਾਂ ਤਾਂ ਜੋ ਮਸੀਹ ਦੀ ਸਮਰੱਥਾ ਵਿਅਰਥ ਨਾ ਹੋ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮਸੀਹ ਯਿਸ਼ੂ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ, ਪਰ ਖੁਸ਼ਖ਼ਬਰੀ ਸੁਣਾਉਣ ਲਈ ਭੇਜਿਆ ਹੈ, ਉਹ ਵੀ ਸ਼ਬਦਾ ਦੇ ਗਿਆਨ ਅਨੁਸਾਰ ਨਹੀਂ, ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਦੇ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਘੱਲਿਆ ਹੈ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਭਈ ਕਿਤੇ ਐਉਂ ਨਾ ਹੋਵੇ ਜੋ ਮਸੀਹ ਦੀ ਸਲੀਬ ਅਵਿਅਰਥੀ ਹੋ ਜਾਏ।।
Punjabi ERV
ਮਸੀਹ ਨੇ ਮੈਨੂੰ ਲੋਕਾਂ ਨੂੰ ਬਪਤਿਸਮਾ ਦੇਣ ਨਹੀਂ ਸਗੋਂ ਖੁਸ਼ਖਬਰੀ ਦੱਸਣ ਲਈ ਭੇਜਿਆ ਸੀ। ਮਸੀਹ ਨੇ ਮੈਨੂੰ ਕੋਈ ਦੁਨਿਆਵੀ ਸੂਝ ਵਾਲੇ ਸ਼ਬਦਾਂ ਦੀ ਵਰਤੋਂ ਕਰਕੇ ਖੁਸ਼ਖਬਰੀ ਫ਼ੈਲਾਉਣ ਲਈ ਨਹੀਂ ਭੇਜਿਆ ਸੀ। ਜੋ ਮੈਂ ਖੁਸ਼ਖਬਰੀ ਫ਼ੈਲਾਉਣ ਲਈ ਸੂਝਵਾਨ ਸ਼ਬਦਾਂ ਨੂੰ ਵਰਤਿਆ ਹੁੰਦਾ, ਤਾਂ ਫ਼ਿਰ ਮਸੀਹ ਦੀ ਸਲੀਬ ਆਪਣਾ ਅਰਥ ਗੁਆ ਲਵੇਗੀ। ਮਸੀਹ ਵਿੱਚ ਪਰਮੇਸ਼ੁਰ ਦੀ ਸ਼ਕਤੀ ਅਤੇ ਸੂਝ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مسِیح مَینُوں بپتِسمے لئی نئیں سگوں خُوشخبری سُنان لئی گھلّیا اے تے اوہ وی کلام دی دنائی نال نئیں۔ تاں جو مسِیح دی صلِیب بے اثر نا ہو جائے۔
Punjabi Standard Bible (Punjabi Standard Bible) 2023
ਕਿਉਂਕਿ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ, ਸਗੋਂ ਖੁਸ਼ਖ਼ਬਰੀ ਸੁਣਾਉਣ ਲਈ ਭੇਜਿਆ; ਉਹ ਵੀ ਸ਼ਬਦਾਂ ਦੇ ਗਿਆਨ ਨਾਲ ਨਹੀਂ, ਕਿ ਕਿਤੇ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਠਹਿਰੇ।