1 Corinthians 1:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਪੱਤਰ ਪਰਮੇਸ਼ਰ ਦੀ ਕਲੀਸਿਯਾ ਦੇ ਲੋਕਾਂ ਨੂੰ ਜੋ ਕੁਰਿੰਥੁਸ ਵਿੱਚ ਹੈ ਲਿਖਦੇ ਹਾਂ ਜੋ ਮਸੀਹ ਯਿਸੂ ਦੁਆਰਾ ਸ਼ੁੱਧ ਕੀਤੇ ਗਏ ਅਤੇ ਪਰਮੇਸ਼ਰ ਦੇ ਪਵਿੱਤਰ ਲੋਕ ਹੋਣ ਦੇ ਲਈ ਚੁਣੇ ਗਏ ਹਨ । ਇਹਨਾਂ ਦੇ ਨਾਲ ਉਹਨਾਂ ਨੂੰ ਵੀ, ਜੋ ਕਿਸੇ ਵੀ ਥਾਂ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਜੋ ਉਹਨਾਂ ਦੇ ਅਤੇ ਸਾਡੇ ਪ੍ਰਭੂ ਹਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੀ ਕਲੀਸਿਆ ਨੂੰ ਜਿਹੜੀ ਕੁਰਿੰਥੁਸ ਸ਼ਹਿਰ ਵਿੱਚ ਹੈ, ਅਰਥਾਤ ਉਹ ਜਿਹੜੇ ਮਸੀਹ ਯਿਸ਼ੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਉਸਦੇ ਪਵਿੱਤਰ ਲੋਕ ਹੋਣ ਲਈ ਬੁਲਾਏ ਗਏ ਹਨ, ਉਹਨਾਂ ਸਭਨਾਂ ਨਾਲ ਜਿਹੜੇ ਹਰੇਕ ਜਗ੍ਹਾ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਹਨਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਅੱਗੇ ਜੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਰਥਾਤ ਓਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ ਉਨ੍ਹਾਂ ਸਭਨਾਂ ਸਣੇ ਜਿਹੜੇ ਹਰੇਕ ਥਾਂ ਸਾਡੇ ਪ੍ਰਭੁ ਯਿਸੂ ਮਸੀਹ ਦਾ ਨਾਮ ਲੈਂਦੇ ਹਨ ਜੋ ਉਨ੍ਹਾਂ ਦਾ ਨਾਲੇ ਸਾਡਾ ਪ੍ਰਭੁ ਹੈ
Punjabi ERV
ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹਡ਼ੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸਦਿਆ ਜ੍ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا دی اوس کلِیسیا نُوں جیہڑی کُرِنتِھس وِچ اے۔ یعنی اوہناں نُوں جیہڑے مسِیح یِسُوع دی راہِیں پاک کِیتے گئے تے پاک لوک ہون دے لئی سَدّے گئے نیں تے اوہناں ساریاں نُوں وی جیہڑے سبھنیں تھائِیں ساڈے تے اپنے خُداوند یِسُوع مسِیح دا ناں لَیندے نیں۔
Punjabi Standard Bible (Punjabi Standard Bible) 2023
ਪਰਮੇਸ਼ਰ ਦੀ ਉਸ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਰਥਾਤ ਉਨ੍ਹਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਗਏ ਹਨ ਅਤੇ ਉਨ੍ਹਾਂ ਸਭਨਾਂ ਦੇ ਨਾਲ ਸੰਤ ਹੋਣ ਲਈ ਬੁਲਾਏ ਗਏ ਹਨ ਜਿਹੜੇ ਹਰ ਥਾਂ ਉਨ੍ਹਾਂ ਦੇ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ;