1 Corinthians 1:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬੜੀ ਸਮੱਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰੱਖਤਾ ਜਾਪਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਅਸੀਂ ਸਲੀਬ ਉੱਤੇ ਚੜ੍ਹਾਏ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ ਜੋ ਯਹੂਦੀਆਂ ਦੇ ਲਈ ਠੋਕਰ ਹੈ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਅਸੀਂ ਸਲੀਬ ਦਿੱਤੇ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ: ਜੋ ਯਹੂਦਿਆਂ ਲਈ ਠੋਕਰ ਦਾ ਕਾਰਨ ਅਤੇ ਗ਼ੈਰ-ਯਹੂਦੀਆਂ ਦੇ ਲਈ ਮੂਰਖਤਾਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲੇਖੇ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲੇਖੇ ਮੂਰਖਤਾਈ ਹੈ
Punjabi ERV
ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬਡ਼ੀ ਸਮਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰਖਤਾ ਜਾਪਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اسی اوس صلِیب دِتّے ہوئے مسِیح دی منادی کرنے آں۔ جیہڑا یہُودِیاں لئی ٹھوکر تے غیر قوماں بھانے مُورکھ اے۔
Punjabi Standard Bible (Punjabi Standard Bible) 2023
ਪਰ ਅਸੀਂ ਸਲੀਬ ਚੜ੍ਹਾਏ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ ਜਿਹੜਾ ਯਹੂਦੀਆਂ ਲਈ ਠੋਕਰ ਅਤੇ ਪਰਾਈਆਂ ਕੌਮਾਂ ਲਈ ਮੂਰਖਤਾ ਹੈ,