1 Corinthians 1:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਪਰਮੇਸ਼ੁਰ ਨੇ ਤੁਹਾਨੂੰ ਚੁਣਿਆ ਹੈ। ਇਸ ਬਾਰੇ ਸੋਚੋ। ਤੁਹਾਡੇ ਵਿੱਚੋਂ ਬਹੁਤ ਲੋਕ ਦੁਨੀਆਂ ਦੇ ਸੂਝਵਾਨ ਨਹੀਂ ਸਨ। ਜਿਸ ਤਰ੍ਹਾਂ ਦੁਨੀਆਂ ਸੂਝ ਦਾ ਨਿਆਂ ਕਰਦੀ ਹੈ। ਤੁਹਾਡੇ ਵਿੱਚੋਂ ਬਹੁਤੇ ਲੋਕ ਪ੍ਰਭਾਵ ਵਾਲੇ ਵੀ ਨਹੀਂ ਸਨ। ਤੁਹਾਡੇ ਵਿੱਚੋਂ ਬਹੁਤੇ ਲੋਕ ਮਹੱਤਵਪੂਰਣ ਪਰਿਵਾਰਾਂ ਵਿੱਚੋਂ ਵੀ ਨਹੀਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਭਰਾਵੋ ਅਤੇ ਭੈਣੋ, ਤੁਸੀਂ ਸੋਚੋ ਕਿ ਸੱਦੇ ਜਾਣ ਤੋਂ ਪਹਿਲਾਂ ਤੁਸੀਂ ਕੀ ਸੀ । ਤੁਹਾਡੇ ਵਿੱਚੋਂ ਬਹੁਤ ਥੋੜ੍ਹੇ ਸਨ ਜੋ ਮਨੁੱਖੀ ਤੌਰ ਤੇ ਬੁੱਧੀਮਾਨ ਜਾਂ ਸ਼ਕਤੀਮਾਨ, ਜਾਂ ਉੱਚੇ ਪਰਿਵਾਰ ਨਾਲ ਸੰਬੰਧ ਰੱਖਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ, ਸੋਚੋ ਉਸ ਵਕਤ ਤੁਸੀਂ ਕੀ ਸੀ ਜਦੋਂ ਪਰਮੇਸ਼ਵਰ ਦੁਆਰਾ ਬੁਲਾਏ ਗਏ ਸੀ। ਤੁਹਾਡੇ ਵਿੱਚੋਂ ਬਹੁਤ ਸਾਰੇ ਮਨੁੱਖੀ ਆਦਰਸ਼ ਦੇ ਅਨੁਸਾਰ ਸਮਝਦਾਰ ਨਹੀਂ ਸਨ; ਬਹੁਤ ਸਾਰੇ ਪ੍ਰਭਾਵਸ਼ਾਲੀ ਨਹੀਂ ਸਨ; ਅਤੇ ਨਾ ਹੀ ਬਹੁਤ ਸਾਰੇ ਸੁੱਭ ਜਨਮੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ
Punjabi ERV
ਭਰਾਵੋ ਅਤੇ ਭੈਣੋ ਪਰਮੇਸ਼ੁਰ ਨੇ ਤੁਹਾਨੂੰ ਚੁਣਿਆ ਹੈ। ਇਸ ਬਾਰੇ ਸੋਚੋ। ਤੁਹਾਡੇ ਵਿੱਚੋਂ ਬਹੁਤ ਲੋਕ ਦੁਨੀਆਂ ਦੇ ਸੂਝਵਾਨ ਨਹੀਂ ਸਨ। ਜਿਸ ਤਰ੍ਹਾਂ ਦੁਨੀਆਂ ਸੂਝ ਦਾ ਨਿਰਣਾ ਕਰਦੀ ਹੈ। ਤੁਹਾਡੇ ਵਿੱਚੋਂ ਬਹੁਤੇ ਲੋਕ ਪ੍ਰਭਾਵ ਵਾਲੇ ਵੀ ਨਹੀਂ ਸਨ। ਤੁਹਾਡੇ ਵਿੱਚੋਂ ਬਹੁਤੇ ਲੋਕ ਮਹੱਤਵਪੂਰਣ ਪਰਿਵਾਰਾਂ ਵਿੱਚੋਂ ਵੀ ਨਹੀਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! اپنے سَدّے جان اُتّے تے دھیان کرو پئی تُہاڈے وِچوں دُنیا دے بتھیرے حکِیم۔ بتھیرے اختیار والے۔ بتھیرے اشراف نئیں سَدّے گئے۔
Punjabi Standard Bible (Punjabi Standard Bible) 2023
ਹੇ ਭਾਈਓ, ਆਪਣੀ ਬੁਲਾਹਟ ਨੂੰ ਸਮਝੋ ਕਿ ਤੁਸੀਂ ਜਿਹੜੇ ਬੁਲਾਏ ਗਏ, ਤੁਹਾਡੇ ਵਿੱਚੋਂ ਬਹੁਤੇ ਨਾ ਤਾਂ ਸਰੀਰਕ ਤੌਰ 'ਤੇ ਗਿਆਨਵਾਨ, ਨਾ ਬਲਵੰਤ ਅਤੇ ਨਾ ਹੀ ਬਹੁਤ ਰੁਤਬੇ ਵਾਲੇ ਸਨ,