1 Corinthians 1:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰੱਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਉਹ ਅਕਲਮੰਦਾਂ ਨੂੰ ਸ਼ਰਮਿੰਦਾ ਕਰਨ । ਇਸੇ ਤਰ੍ਹਾਂ ਪਰਮੇਸ਼ਰ ਨੇ ਸੰਸਾਰ ਦੇ ਕਮਜ਼ੋਰਾਂ ਨੂੰ ਚੁਣ ਲਿਆ ਕਿ ਉਹ ਤਾਕਤਵਰਾਂ ਨੂੰ ਸ਼ਰਮਿੰਦਾ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਾ ਕਰੇ; ਪਰਮੇਸ਼ਵਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਤਾਕਿ ਬਲਵੰਤਾ ਨੂੰ ਲੱਜਿਆਵਾਨ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ,
Punjabi ERV
ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں خُدا نے دُنیا دے مُورکھاں نُوں چُن لیا۔ پئی حکیماں نُوں شرمندیاں کرے۔
Punjabi Standard Bible (Punjabi Standard Bible) 2023
ਸਗੋਂ ਪਰਮੇਸ਼ਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਿਆਂ ਕਰੇ ਅਤੇ ਪਰਮੇਸ਼ਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਕਿ ਬਲਵੰਤਾਂ ਨੂੰ ਸ਼ਰਮਿੰਦਿਆਂ ਕਰੇ